ਫਰਿੱਜ ਦਾ ਕੰਪ੍ਰੈਸ਼ਰ ਫੱਟਣ ਕਾਰਨ 3 ਸਾਲਾਂ ਬੱਚੇ ਦੀ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਅਧੀਨ ਪੈਦੇ ਪਿੰਡ ਦਭੋਟਾ ਵਿੱਚ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ।ਦੱਸਿਆ ਜਾ ਰਿਹਾ ਹੈ ਕਿ ਘਰ ਵਿੱਚ ਸਾਰੇ ਪਰਿਵਾਰਕ ਮੈਬਰ ਸੌਂ ਰਹੇ ਸਨ ਤਾਂ ਅਚਾਨਕ ਫਰਿੱਜ ਦੇ ਕੰਪ੍ਰੈਸ਼ਰ ਦਾ ਧਾਮਾਕਾ ਹੋ ਗਿਆ ਤੇ ਪੂਰੇ ਘਰ ਵਿੱਚ ਅੱਗ ਲੱਗ ਗਈ।ਜਿਸ ਨਾਲ ਤਿੰਨ ਸਾਲਾਂ ਬੱਚਾ ਅੱਗ ਦੀ ਲਪੇਟ ਵਿੱਚ ਆ ਗਿਆ ਤੇ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।

Advertisements

ਜਿੱਥੇ ਕਿ ਇਲਾਜ ਦੌਰਾਨ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ ਤੇ ਮ੍ਰਿਤਕ ਬੱਚੇ ਦੇ ਪਿਤਾ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਤੇ ਉਸਦੀ ਮਾਤਾ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਫਿਲਹਾਲ ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾਇਆ ਗਿਆ ਹੈ।

LEAVE A REPLY

Please enter your comment!
Please enter your name here