ਵਿਆਹ ਤੋਂ ਇੰਨਕਾਰ ਕਰਨ ਤੇ ਲੜਕੇ ਨੇ ਚਾਕੂ ਮਾਰ ਕੇ ਕੀਤਾ ਲੜਕੀ ਦਾ ਕਤਲ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਕਿ 16 ਸਾਲਾਂ ਲੜਕੀ ਦਾ ਚਾਕੂ ਮਾਰ ਕੇ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਇਹ ਵਾਰਦਾਤ ਪਟਿਆਲਾ ਕੋਤਵਾਲੀ ਥਾਣੇ ਅਧੀਨ ਆਉਂਦੇ ਸੰਜੇ ਕਲੋਨੀ ਵਿੱਚ ਹੋਈ ਹੈ। ਮ੍ਰਿਤਕ ਲੜਕੀ ਸਲਮਾ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਇਲਾਕੇ ਵਿੱਚ ਰਹਿਣ ਵਾਲਾ ਇਕ ਲੜਕਾ ਮੇਰੀ ਬੇਟੀ ਨਾਲ ਜ਼ਬਰਦਸਤੀ ਵਿਆਹ ਕਰਾਉਣਾ ਚਾਹੁੰਦਾ ਸੀ, ਪਰ ਜਦੋਂ ਉਸ ਨੇ ਇਨਕਾਰ ਕਰ ਦਿੱਤਾ ਤਾਂ ਬੀਤੀ ਰਾਤ ਉਸ ਨੂੰ ਜ਼ਬਰਦਸਤੀ ਨਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ।

Advertisements

ਜਦੋਂ ਲੜਕੀ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਤਾਂ ਉਸਨੇ ਲੜਕੀ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਵੇਖ ਕੇ ਲੜਕੀ ਦੀ ਛੋਟੀ ਭੈਣ ਨੂੰ ਸਦਮਾ ਲੱਗਾ ਜਿਸ ਤੋਂ ਉਸਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ਤੇ ਪਹੁੰਚੀ। ਇਸ ਸਬੰਧੀ ਐੱਸ.ਪੀ. ਸਿਟੀ ਪਟਿਆਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਮੁਲਜ਼ਮ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here