ਅਗਨੀਵੀਰ ਦੀ ਭਰਤੀ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਸਿਖਲਾਈ ਲਈ ਮੁਫ਼ਤ ਕੈਂਪ ਸ਼ੁਰੂ

ਡੇਰਾ ਬਾਬਾ ਨਾਨਕ/ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਦੇ ਵਿਭਾਗ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਜ਼ਿਲ੍ਹਾ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ ਦੇ ਨੌਜਵਾਨ ਜੋ ਫ਼ੌਜ ਵਿੱਚ ਅਗਨੀਵੀਰ ਲਈ ਭਰਤੀ ਹੋਣ ਦੇ ਇੱਛੁਕ ਹਨ ਉਨ੍ਹਾਂ ਲਈ ਟਰੇਨਿੰਗ ਕੈਂਪ ਸ਼ੁਰੂ ਹੋ ਚੁੱਕਾ ਹੈ। ਕੈਂਪ ਦੇ ਅਧਿਕਾਰੀ ਸੂਬੇਦਾਰ ਗੁਰਨਾਮ ਸਿੰਘ ਨੇ ਦੱਸਿਆ ਕਿ ਫ਼ੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਮਿਤੀ 08 ਫਰਵਰੀ 2024 ਤੋਂ ਆਨਲਾਈਨ ਅਪਲਾਈ ਕਰਨ ਦੀ ਪ੍ਰੀਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਜੋ ਨੌਜਵਾਨ ਅਗਨੀਵੀਰ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਹਨ ਉਨ੍ਹਾਂ ਲਈ ਸਰੀਰਕ ਅਤੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਸ਼ੁਰੂ ਹੋ ਚੁੱਕੀ ਹੈ ਜੋ ਕਿ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕਰਵਾਈ ਜਾ ਰਹੀ ਹੈ।

Advertisements

ਉਨ੍ਹਾਂ ਕਿਹਾ ਕਿ ਸਿਖਲਾਈ ਦੇ ਦੌਰਾਨ ਨੌਜਵਾਨਾਂ ਦੇ ਰਹਿਣ ਲਈ ਹੋਸਟਲ ਅਤੇ ਵਧੀਆ ਖਾਣੇ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤਾ ਜਾ ਰਿਹਾ ਹੈ। ਅਧਿਕਾਰੀ ਨੇ ਦੱਸਿਆ ਕਿ ਨੌਜਵਾਨ ਅੱਠਵੀਂ, ਦਸਵੀਂ, ਬਾਰ੍ਹਵੀਂ ਦੇ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਦੀਆ ਫ਼ੋਟੋ ਕਾਪੀਆਂ ਦੇ ਨਾਲ ਦੋ ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਸੀ-ਪਾਈਟ ਆਰਮੀ ਕੈਂਪ ਡੇਰਾ ਬਾਬਾ ਨਾਨਕ, ਗੁਰਦਾਸਪੁਰ ਵਿਖੇ ਜਲਦੀ ਤੋਂ ਜਲਦੀ ਪੁੱਜ ਕੇ ਭਰਤੀ ਦਾ ਫ਼ਾਇਦਾ ਉਠਾ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 6283031125, 9467456808, 9417420125  ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here