ਜ਼ਿਲ੍ਹਾ ਚੋਣ ਅਫਸਰ ਨੇ ਅਗਾਮੀ ਲੋਕ ਸਭਾ ਚੋਣਾਂ ਦੇ ਅਗੇਤੇ ਪ੍ਰਬੰਧਾ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਅਗਾਮੀ ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਦੀ ਸੁਰੱਖਿਆ ਤੇ ਸਹੂਲਤ ਲਈ ਪੁਖਤਾ ਇੰਤਜ਼ਾਮ ਕਰਨ ਸਬੰਧੀ ਸਮੂਹ ਏ.ਆਰ.ਓਜ਼ ਅਤੇ ਵੱਖ ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਕੀਤੀ ਉਨ੍ਹਾਂ ਹਦਾਇਤ ਕੀਤੀ ਕਿ ਅਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੋ ਜਾਣਾ ਚਾਹੀਦਾ ਹੈ ਤਾਂ ਜੋ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਤੁਰੰਤ ਕੰਮ ਸ਼ੁਰੂ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉਹ ਆਪਣੇ-ਆਪਣੇ ਵਿਧਾਨ ਸਭਾ ਹਲਕੇ ਅੰਦਰ ਕੰਮ ਕਰਨ ਵਾਲੇ ਸਟਾਫ ਦੀਆਂ ਡਿਊਟੀਆਂ ਲਗਾਉਣ ਲਈ ਲਿਸਟਾਂ ਤਿਆਰ ਕਰ ਲੈਣ ਇਸ ਤੋਂ ਇਲਾਵਾ ਵੱਖ-ਵੱਖ ਟੀਮਾਂ ਗਠਿਤ ਕਰਕੇ ਨੋਡਲ ਅਫ਼ਸਰ ਨਿਯੁਕਤ ਕਰ ਲੈਣ ਤਾਂ ਜੋ ਵੋਟਾਂ ਦੇ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Advertisements

 ਉਨ੍ਹਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਵਾਲਾ ਕੀਤਾਬਚਾ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ। ਉਹਨਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਗਠਿਤ ਕੀਤੀਆਂ ਗਈਆਂ ਟੀਮਾਂ ਦਾ ਇੱਕ ਵਟੱਸਐਪ ਗਰੁੱਪ ਬਣਾਇਆ ਜਾਵੇ ਜਿਸ ਰਾਹੀਂ ਚੋਣਾਂ ਸਬੰਧੀ ਕੋਈ ਵੀ ਜਾਣਕਾਰੀ ਸਮੇਂ-ਸਮੇਂ ਤੇ ਆਪਸ ਵਿੱਚ ਸਾਂਝੀ ਕੀਤੀ ਜਾ ਸਕੇ।

 ਮੀਟਿੰਗ ਵਿੱਚ ਐਸ.ਡੀ.ਐਮ. ਮਾਲੇਰਕੋਟਲਾ ਅਪਰਨਾ ਐਮ.ਬੀ.,ਐਸ.ਡੀ.ਐਮ.ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ,ਸਹਾਇਕ ਕਮਿਸ਼ਨਰ ਹਰਬੰਸ ਸਿੰਘ, ਤਹਿਸ਼ੀਲਦਾਰ ਮਾਲੇਰਕੋਟਲਾ ਕਮਲਦੀਪ ਸਿੰਘ,ਨਾਇਬ ਤਹਿਸੀਲਦਾਰ ਪਰਵੀਨ ਕੁਮਾਰ,ਸਵੀਪ ਨੋਡਲ ਅਫ਼ਸਰ ਜਸਵਿੰਦਰ ਕੌਰ, ਸਵੀਪ ਨੋਡਲ ਅਫ਼ਸਰ (ਕਾਲਜ) ਡਾ ਮੁਹੰਮਦ ਇਰਫਾਨ, ਤਹਿਸ਼ੀਲਦਾਰ ਚੋਣਾ ਬ੍ਰਿਜ ਮੋਹਨ ਅਤੇ ਮਨਪ੍ਰੀਤ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਨੁਮਾਇੰਦੇ ਮੌਜੂਦ ਸਨ ।

LEAVE A REPLY

Please enter your comment!
Please enter your name here