7 ਸਾਲ ਪਹਿਲਾਂ ਇਟਲੀ ਗਏ ਨੌਜ਼ਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਮਹਿਲਕਲਾਂ (ਦ ਸਟੈਲਰ ਨਿਊਜ਼)। ਮਹਿਲਕਲਾਂ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਦੇ ਇੱਕ ਨੌਜ਼ਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਸਵਰਨ ਸਿੰਘ ਚੋਪੜਾ 7 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ, ਤੇ ਉੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ।

Advertisements

ਸਵਰਨ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਾਸੀਆਂ ਤੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।ਪਰਿਵਾਰਕ ਮੈਬਰਾਂ ਨੇ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਸਵਰਨ ਦੀ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਵਿੱਚ ਉਹਨਾਂ ਦੀ ਮੱਦਦ ਕੀਤੀ ਜਾਵੇ।

LEAVE A REPLY

Please enter your comment!
Please enter your name here