Monday, October 19, 2026
Home Chandigarh 13 ਮਾਰਚ ਨੂੰ ਪੰਜਾਬ ਰੋਡਵੇਜ਼ ਮੁਲਾਜ਼ਮ ਕਰਨਗੇ ਹੜਤਾਲ

13 ਮਾਰਚ ਨੂੰ ਪੰਜਾਬ ਰੋਡਵੇਜ਼ ਮੁਲਾਜ਼ਮ ਕਰਨਗੇ ਹੜਤਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਪੰਜਾਬ ਰੋਡਵੇਜ਼, ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਮੰਗਾਂ ਪੂਰੀਆਂ ਨਾ ਹੋਣ ਕਾਰਨ ਹੁਣ ਉਨ੍ਹਾਂ ਨੇ 13 ਮਾਰਚ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਨੀਅਨ ਵਲੋਂ ਇੱਕ ਮੀਟਿੰਗ ਸੂਬਾ ਪ੍ਰਧਾਨ ਰੇਸ਼ਮ ਸਿੰਘ ਦੀ ਪ੍ਰਦਾਨਗੀ ਹੇਠ ਹੋਈ।

Advertisements

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਾਰ-ਵਾਰ ਮੀਟਿੰਗਾਂ ਬੁਲਾ ਕੇ ਮੰਨੀਆਂ ਹੋਈਆਂ ਮੰਗਾਂ ਨੂੰ ਤੋੜ-ਮਰੋੜ ਕੇ ਲਾਗੂ ਕਰ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਦੇ ਕੁਝ ਅਧਿਕਾਰੀ ਟਰਾਂਸਪੋਰਟ ਮੰਤਰੀ, ਟਰਾਂਸਪੋਰਟ ਸਕੱਤਰ, ਐਮ.ਡੀ ਨਾਲ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਵਿੱਚ ਲਏ ਫੈਸਲਿਆਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 11 ਮਾਰਚ ਨੂੰ ਸਾਰੇ ਟਰਾਂਸਪੋਰਟ ਡਿਪੂਆਂ ਤੇ ਗੇਟ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ 12 ਮਾਰਚ ਨੂੰ ਦੁਪਹਿਰ 12 ਵਜੇ ਤੋਂ ਸਾਰੇ ਡਿਪੂਆਂ ਤੇ ਬੱਸਾਂ ਰੋਕੀਆਂ ਜਾਣਗੀਆਂ।

LEAVE A REPLY

Please enter your comment!
Please enter your name here