ਚੰਡੀਗੜ੍ਹ (ਦ ਸਟੈਲਰ ਨਿਊਜ਼)। ਫ਼ਤਹਿਗੜ੍ਹ ਸਾਹਿਬ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਬਸੀ ਪਠਾਣਾ ਤੋਂ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਗੁਰਪ੍ਰੀਤ ਸਿੰਘ ਜੀਪੀ ਮੁਹਾਲੀ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ 2017 ਵਿਚ ਬੱਸੀ ਪਠਾਣਾਂ ਤੋਂ ਕਾਂਗਰਸ ਨੇ ਟਿਕਟ ਦਿੱਤੀ ਸੀ ਅਤੇ ਜੀਪੀ ਨੇ ‘ਆਪ’ ਦੇ ਸੰਤੋਖ ਸਿੰਘ ਸਲਾਣਾ ਅਤੇ ਅਕਾਲੀ ਦਲ ਦੇ ਦਰਬਾਰਾ ਸਿੰਘ ਗੁਰੂ ਨੂੰ ਹਰਾਇਆ ਸੀ ਪਰ 2022 ਵਿੱਚ ਉਹ ‘ਆਪ’ ਦੇ ਰੁਪਿੰਦਰ ਸਿੰਘ ਹੈਪੀ ਤੋਂ ਹਾਰ ਗਏ ਸਨ। ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਜੀ.ਪੀ ਨੇ ਕਿਹਾ ਕਿ ਕਾਂਗਰਸ ਵਿੱਚ ਅਨੁਸ਼ਾਸਨ ਨਹੀਂ ਹੈ। ਕਾਂਗਰਸ ਦਾ ਹਰ ਆਗੂ ਪਰਿਵਾਰ ਬਾਰੇ ਸੋਚਦਾ ਹੈ।
ਸਾਬਕਾ ਵਿਧਾਇਕ ਗੁਰਪ੍ਰੀਤ ਜੀਪੀ ‘ਆਪ’ ‘ਚ ਹੋਏ ਸ਼ਾਮਲ
Advertisements