ਕੰਮ ਤੋਂ ਘਰ ਪਰਤ ਰਹੇ ਦੋ ਦੋਸਤਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਪਿੰਡ ਖਾਟੀਵਾਸ ਨੇੜੇ ਇੱਕ ਬਾਈਕ ਤੇ ਟਰੱਕ ਦੀ ਆਹਮੋ-ਸਾਹਮਣੇ ਤੋਂ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ।ਜਿਸ ਵਿੱਚ ਮੋਹਿਤ ਉਮਰ 27 ਸਾਲਾਂ ਤੇ ਪਵਨ ਉਮਰ 26 ਸਾਲਾਂ ਦੀ ਮੌਤ ਹੋ ਗਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਦੋਵੇ ਝੱਜਰ ਦੇ ਪਿੰਡ ਐਮਪੀ ਮਾਜਰਾ ਦੇ ਹਨ ਤੇ ਦੋਵੇ ਯਾਕੂੂਪੁਰ ਨੇੜੇ ਫਲਿੱਪਕਾਰਟ ਕੰਪਨੀ ਵਿੱਚ ਕੰਮ ਕਰਦੇ ਸਨ ਅਤੇ ਉਹ ਰਾਤ ਦੀ ਡਿਊਟੀ ਖਤਮ ਕਰਕੇ ਮੋਟਰਸਾਈਕਲ ਤੇ ਘਰ ਪਰਤ ਰਹੇ ਸਨ ਤਾਂ ਅਚਾਨਕ ਸਾਹਮਣੇ ਤੋਂ ਆ ਰਹੇ ਇੱਕ ਟਰੱਕ ਨੇ ਉਹਨਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਤੇ ਬਾਈਕ ਸਵਾਰ ਦੋਵੇਂ ਨੌਜ਼ਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here