ਭਾਜਪਾ ਵਰਕਰ ਹਮੇਸ਼ਾ ਰਾਸ਼ਟਰ ਹਿੱਤ ਨੂੰ ਪਹਿਲ ਦੇ ਕੇ ਕੰਮ ਕਰਦੇ ਹਨ: ਲੋਕੇਸ਼ ਬਾਲੀ

ਫਗਵਾੜਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਭਾਰਤ ਨੌਜਵਾਨਾਂ ਦਾ ਦੇਸ਼ ਹੈ। ਨੌਜਵਾਨ ਹੀ ਦੇਸ਼ ਦਾ ਭਵਿੱਖ ਹਨ। ਇਹ ਸਾਡੀ ਸਾਰਿਆਂ ਦੀ ਜਿੰਮੇਵਾਰੀ ਹੈ ਕਿ ਅਸੀਂ ਇਨ੍ਹਾਂ ਨੂੰ ਨਸ਼ਿਆਂ ਤੋਂ ਬਚਾਈਏ ਅਤੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਦੇ ਨਿਰਮਾਣ ਵਿੱਚ ਵਰਤੀਏ।ਇਹ ਗੱਲ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਸੋਮਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹਿ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਇੱਕ ਅਭਿਆਨ ਛੇੜ ਰੱਖਿਆ ਹੈ। ਭਾਰਤ ਨਸ਼ਾ ਮੁਕਤ ਅਭਿਆਨ ਵਿੱਚ ਹੁਣ ਤੱਕ 11 ਕਰੋੜ ਤੋਂ ਵੱਧ ਨੌਜਵਾਨ ਜੁੜ ਚੁੱਕੇ ਹਨ।ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਨੌਜਵਾਨਾਂ ਦੀ ਊਰਜਾ ਨੂੰ ਰਾਸ਼ਟਰ ਨਿਰਮਾਣ ਵਿੱਚ ਜੋੜਨ ਦੇ ਉਦੇਸ਼ ਨਾਲ ਕਈ ਪ੍ਰੋਗਰਾਮ ਸ਼ੁਰੂ ਕੀਤੇ ਹਨ। ਨੌਜਵਾਨਾਂ ਨੂੰ ਖੇਡਾਂ, ਵਿਗਿਆਨ ਅਤੇ ਤਕਨਾਲੋਜੀ ਨਾਲ ਜੋੜਨ ਲਈ  ਸਰਕਾਰ ਨੇ ਕਈ ਕਦਮ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਆਪਣੀ ਪ੍ਰਤਿਭਾ ਪ੍ਰਤਿਭਾ ਦਿਖਾਉਣ ਲਈ ਮੋਦੀ ਸਰਕਾਰ ਨੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ ਅਤੇ ਇਸ ਦੇ ਸਾਕਾਰਾਤਮਕ ਨਤੀਜੇ ਵੀ ਸਾਹਮਣੇ ਆ ਰਹੇ ਹਨ।ਸਾਡੇ ਨੌਜਵਾਨ ਵਿਸ਼ਵ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ।

Advertisements

ਬਾਲੀ ਨੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਪਰਿਵਾਰ ਦੀ ਭੂਮਿਕਾ ਬਾਰੇ ਵੀ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਪਰਿਵਾਰਕ ਕਦਰਾਂ-ਕੀਮਤਾਂ ਅਤੇ ਆਦਰਸ਼ਾਂ ਦਾ ਸਤਿਕਾਰ ਕਰਕੇ ਹੀ ਦੇਸ਼ ਤਰੱਕੀ ਕਰ ਸਕਦਾ ਹੈ। ਨੌਜਵਾਨਾਂ ਦਾ ਭਵਿੱਖ ਖੁਸ਼ਹਾਲ ਬਣਾਇਆ ਜਾ ਸਕਦਾ ਹੈ।ਬਾਲੀ ਨੇ ਨੌਜਵਾਨਾਂ ਨੂੰ ਕਿਹਾ ਕਿ ਭਾਜਪਾ ਵਿੱਚ ਹਰ ਵਰਕਰ ਨੂੰ ਬਰਾਬਰ ਦਾ ਸਨਮਾਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੌਜਵਾਨਾਂ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ।ਉਨ੍ਹਾਂ ਕਿਹਾ ਕਿ ਨੌਜਵਾਨ ਸ਼ਕਤੀ ਦੇ ਬਲ ਤੇ ਹੀ ਭਾਰਤ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਜਪਾ ਵਿੱਚ ਕੋਈ ਵੀ ਵਰਕਰ ਛੋਟਾ ਜਾਂ ਵੱਡਾ ਨਹੀਂ ਹੁੰਦਾ ਹੈ,ਸਗੋਂ ਕੋਈ ਵੀ ਵਰਕਰ ਮੁੱਖ ਮੰਤਰੀ ਅਤੇ ਪ੍ਰਧਾਨ ਮੰਤਰੀ ਦਾ ਅਹੁਦਾ ਹਾਸਲ ਕਰ ਸਕਦਾ ਹੈ ਕਿਉਂਕਿ ਭਾਜਪਾ ਦੇ ਹਰ ਵਰਕਰ ਲਈ ਦੇਸ਼ ਦੀ ਸੇਵਾ ਸਭ ਤੋਂ ਅੱਗੇ ਹੈ।ਬਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪਿੰਡਾਂ,ਗਰੀਬਾਂ,ਸ਼ੋਸ਼ਿਤਾਂ ਅਤੇ ਵਾਂਝੇ ਲੋਕਾਂ ਦੇ ਹਿੱਤਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ,ਇਹ ਸਿਰਫ ਵੋਟ ਬੈਂਕ ਦੀ ਰਾਜਨੀਤੀ ਕਰਦੀ ਹੈ।ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਜਨਤਾ ਦੇ ਸਮਰਥਨ ਨਾਲ ਭਾਜਪਾ ਦੇਸ਼ ਵਿੱਚ ਇਤਹਾਸਿਕ ਜਿੱਤ ਹਾਸਲ ਕਰਕੇ ਤੀਜੀ ਵਾਰੀ ਕੇਂਦਰ ਵਿੱਚ ਸਰਕਾਰ ਬਣਾਵੇਗੀ।

LEAVE A REPLY

Please enter your comment!
Please enter your name here