ਇੱਕ ਵਾਰ ਫਿਰ ਤੋਂ ਪੁਲਿਸ ਨੇ ਐਮਪੀ ਬਿੱਟੂ ਨੂੰ ਘਰ ‘ਚ ਕੀਤਾ ਨਜ਼ਰਬੰਦ

ਲੁਧਿਆਣਾ (ਦ ਸਟੈਲਰ ਨਿਊਜ਼)। ਜ਼ਮਾਨਤ ਤੇ ਆਏ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਇੱਕ ਵਾਰ ਫਿਰ ਤੋਂ ਪੁਲਿਸ ਨੇ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸ਼ਪਸ਼ੀਕਰਨ ਨਹੀਂ ਦਿੱਤਾ। ਮੌਕੇ ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ ਪਰ ਪੁਲਿਸ ਨੇ ਘਰ ਦੇ ਬਾਹਰ ਰੱਸਾ ਪਾ ਰਸਤਾ ਬੰਦ ਕਰ ਦਿੱਤਾ ਹੈ।

Advertisements

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ- ਮੈਂ ਸ਼ਹਿਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ ਪਰ ਪੁਲਿਸ ਨੇ ਰੋਕ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ। ਪਰ ਅਜਿਹੀ ਨਜ਼ਰਬੰਦੀ ਪੂਰੀ ਤਰ੍ਹਾਂ ਗਲਤ ਹੈ।

LEAVE A REPLY

Please enter your comment!
Please enter your name here