ਗੁਰਬਿੰਦਰ ਸਾਹੀ ਲੋਕਸਭਾ ਚੋਣਾਂ ਲਈ ਫਗਵਾੜਾ ਹਲਕੇ ਦੇ ਬਣੇ ਪ੍ਰਭਾਰੀ  

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਆਮ ਆਦਮੀ ਪਾਰਟੀ ਵਲੋਂ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਜੋਰ ਸ਼ੋਰ ਨਾਲ ਕੀਤੀਆਂ ਰਾ ਰਹੀਆਂ ਹਨ।ਇਸੇ ਲੜੀ ਤਹਿਤ ਪਾਰਟੀ ਹਾਈਕਮਾਂਡ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਮੇਹਨਤ, ਲਗਨ ਰਾਤ ਕੰਮ ਕਰ ਰਹੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਲੋਕਸਭਾ ਚੋਣਾਂ ਲਈ ਫਗਵਾੜਾ ਹਲਕੇ ਦਾ ਪ੍ਰਭਾਰੀ ਨਿਯੁਕਤ ਕੀਤਾ ਹੈ।ਆਪਣੀ ਇਸ ਨਿਯੁਕਤੀ ਤੇ ਪਾਰਟੀ ਹਾਈਕਮਾਂਡ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਗੁਰਬਿੰਦਰ ਸਿੰਘ ਸਾਹੀ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂਨੂੰ ਦਿਤੀ ਗਈ ਇਹ ਜਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਮੱਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਦੀਆਂ 13 ਸਿੱਟਾ ਜਿੱਤ ਕੇ ਇਤਿਹਾਸ ਸਿਰਜੇਗੀ।ਸਾਹੀ ਨੇ ਕਿਹਾ ਕਿ ਆਪ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ  ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕ ਹਿੱਤ ਲਈ ਇਤਿਹਾਸਕ ਫ਼ੈਸਲੇ ਲਏ ਗਏ ਹਨ ਅਤੇ ਪਾਰਟੀ ਦਾ ਘੇਰਾ ਦੇਸ਼ ਅੰਦਰ ਵਿਸ਼ਾਲ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਟੋਲ ਪਲਾਜ਼ਾ ਬੰਦ ਕਰਨਾ,ਸਰਕਾਰੀ ਜ਼ਮੀਨਾਂ ਖਾਲੀ ਕਰਵਾਉਣਾ,ਭਿ੍ਸ਼ਟਾਚਾਰ ਅਤੇ ਨਸ਼ੇ ਨੂੰ ਨੱਥ ਪਾਉਣਾ,ਦੇਸ਼ ਲਈ ਕੁਰਬਾਨ ਹੋਣ ਵਾਲੇ ਪੰਜਾਬੀਆਂ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਣਾ, ਖੇਡਾਂ ਦੇ ਖੇਤਰ ਵਿਚ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਜਨਕ ਇਨਾਮ ਆਦਿ ਦੇਣਾ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੂਹ ਸਰਕਾਰ ਦੀ ਸ਼ਲਾਘਾ ਕਰਦਿਆਂ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਹਰ ਪਾਸੇ ਸਕਾਰਾਤਮਕਤਾ ਹੈ।ਵਪਾਰੀ ਅਤੇ ਉਦਯੋਗਪਤੀ ਵਾਪਸ ਆ ਰਹੇ ਹਨ।ਕਈ ਵੱਡੇ ਉਦਯੋਗਪਤੀ ਪੰਜਾਬ ਵਿੱਚ ਆਪਣੇ ਉਦਯੋਗ ਲਗਾਉਣਾ ਚਾਹੁੰਦੇ ਹਨ।

ਲੋਕਾਂ ਨੂੰ ਰੁਜ਼ਗਾਰ ਮਿਲ ਰਿਹਾ ਹੈ।ਕੱਚੀਆਂ ਨੌਕਰੀਆਂ ਪੱਕੇ ਹੋ ਰਹੀਆਂ ਹਨ।ਹਰ ਰੋਜ਼ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ।ਪੰਜਾਬ ਦੇ ਹਰ ਕੋਨੇ ਵਿੱਚ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।ਹੁਣ ਪੰਜਾਬ ਦੇ ਲੋਕਾਂ ਲਈ ਬਿਜਲੀ ਮੁਫਤ ਹੋ ਗਈ ਹੈ ਅਤੇ ਉਨ੍ਹਾਂ ਨੂੰ 24 ਘੰਟੇ ਬਿਜਲੀ ਮਿਲਣੀ ਸ਼ੁਰੂ ਹੋ ਗਈ ਹੈ। ਸ਼ਾਨਦਾਰ ਸਰਕਾਰੀ ਸਕੂਲ ਬਣਾਏ ਜਾ ਰਹੇ ਹਨ।ਲੋਕ ਨਹੀਂ ਮੰਨਦੇ ਕਿ ਅਜਿਹੇ ਸਰਕਾਰੀ ਸਕੂਲ ਹੋ ਸਕਦੇ ਹਨ।ਪਹਿਲਾਂ ਅਧਿਆਪਕ ਟੈਂਕੀ ਤੇ ਚੜ੍ਹੇ ਹੁੰਦੇ ਸਨ, ਹੁਣ ਪੱਕੇ ਹੋ ਗਏ ਹਨ ਅਤੇ ਆਪਣੇ ਸਕੂਲਾਂ ਵਿੱਚ ਪੜ੍ਹਾ ਰਹੇ ਹਨ। ਹੁਣ ਮੁਲਾਜ਼ਮ ਟੈਂਕੀ ਤੇ ਚੜ੍ਹਦੇ ਨਜ਼ਰ ਨਹੀੰ ਆਉਂਦੇ।ਉਨ੍ਹਾਂ ਕਿਹਾ ਕਿ ਸਾਡੀ ਸਰਕਾਰ,ਮੁੱਖ ਮੰਤਰੀ ਭਗਵੰਤ ਮਾਨ,ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।ਅੱਜ ਪੰਜਾਬ ਵਿੱਚ ਹਰ ਕੋਈ ਇੱਕੋ ਗੱਲ ਆਖਦਾ ਹੈ ਕਿ ਅਸੀਂ 75 ਸਾਲਾਂ ਵਿੱਚ ਅਜਿਹੀ ਸਰਕਾਰ ਕਦੇ ਨਹੀਂ ਦੇਖੀ।

LEAVE A REPLY

Please enter your comment!
Please enter your name here