Friday, October 30, 2026
Home Latest ਚੰਡੀਗੜ੍ਹ ਤੋਂ ਫਿਰੋਜ਼ਪੁਰ ਡਿਊਟੀ ਲਈ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾਗ੍ਰਸਤ,...

ਚੰਡੀਗੜ੍ਹ ਤੋਂ ਫਿਰੋਜ਼ਪੁਰ ਡਿਊਟੀ ਲਈ ਜਾ ਰਹੇ ਪੁਲਿਸ ਮੁਲਾਜ਼ਮਾਂ ਦੀ ਬੱਸ ਹਾਦਸਾਗ੍ਰਸਤ, 4 ਜ਼ਖਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਬੱਸ ਸਟੈਂਡ ਨੇੜੇ ਪੰਜਾਬ ਪੁਲਿਸ ਦੀ ਬੱਸ ਦੀਆਂ ਬਰੇਕਾਂ ਫੇਲ੍ਹ ਹੋਣ ਕਾਰਨ ਬੱਸ ਹਾਦਸਾਗ੍ਰਸਤ ਹੋਣ ਦੀ ਖਬਰ ਮਿਲੀ ਹੈ।ਦੱਸਿਆ ਜਾ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਚੰਡੀਗੜ੍ਹ ਤੋਂ ਫਿਰੋਜ਼ਪੁਰ ਡਿਊਟੀ ਲਈ ਜਾ ਰਹੇ ਸਨ ਤਾਂ ਅਚਾਨਕ ਬੱਸ ਦੀਆਂ ਬਰੇਕਾਂ ਫੇਲ ਹੋ ਗਈਆਂ ਤੇ ਬੱਸ ਇੱਕ ਸ਼ਰਾਬ ਦੇ ਠੇਕੇ ਦਾ ਸ਼ਟਰ ਤੋੜ ਕੇ ਅੰਦਰ ਵੜ ਗਈ ਤੇ ਬੱਸ ਵਿੱੱਚ 13 ਤੋਂ ਵੱਧ ਪੁਲਿਸ ਮੁਲਾਜ਼ਮ ਸਵਾਰ ਸਨ।

Advertisements

ਜਿਹਨਾਂ ਵਿੱਚੋਂ 4 ਪੁਲਿਸ ਮੁਲਾਜ਼ਮਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀ ਹੋਏ ਪੁਲਿਸ ਮੁਲਾਜ਼ਮਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here