Tuesday, October 13, 2026
Home Punjab ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਰੱਖਿਆ ਗਿਆ ਨੀਂਹ...

ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨਾਂ ਦਾ ਰੱਖਿਆ ਗਿਆ ਨੀਂਹ ਪੱਥਰ

ਬੱਲੂਆਣਾ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੋਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ। ਇਸੇ ਤਹਿਤ ਹਲਕਾ ਬਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਹਲਕਾ ਬੱਲੂਆਣਾ ਦੇ ਪਿੰਡ ਬਹਾਦਰ ਖੇੜਾ ਵਿਖੇ ਲਗਭੱਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ।

Advertisements

ਇਸੇ ਤਰ੍ਹਾਂ ਹਲਕਾ ਬੱਲੂਆਣਾ ਦੇ ਪਿੰਡ ਕੇਰਾ ਖੇੜਾ ਵਿਖੇ ਲਗਭੱਗ 33 ਲੱਖ 77 ਹਜਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਤਰੱਕੀ ਵੀ ਕਰੇਗਾ ਤੇ ਨਸ਼ਿਆਂ ਤੋਂ ਦੂਰ ਰਹੇਗਾ।

ਇਸ ਮੋਕੇ ਗੁਰਚਰਨ ਸਿੰਘ ਮੁਸਾਫ਼ਿਰ, ਮਨੋਜ ਲੋਈ, ਬਲਾਕ ਪ੍ਰਧਾਨ ਰਣਦੀਪ ਸਿੰਘ, ਬਲਾਕ ਪ੍ਰਧਾਨ ਅਵਨੀਸ਼ ਗੋਦਾਰਾ, ਚੇਅਰਮੈਨ ਬਲਵਿੰਦਰ ਕੁਮਾਰ, ਰਾਮ ਕੁਮਾਰ ਸਰਪੰਚ, ਸਰਪੰਚ ਛਿੰਦਰਪਾਲ ਕੌਰ, ਸਾਬਕਾ ਸਰਪੰਚ ਗੁਰਪਿੰਦਰ ਸਿੰਘ, ਨੀਟਾ, ਸ਼ਿਵਰਾਜ ਸਿੰਘ, ਸੁਖਮੰਦਰ ਸਿੰਘ,ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੋਜੂਦ ਸੀ।

LEAVE A REPLY

Please enter your comment!
Please enter your name here