ਵਿਆਹ ਵਾਲੇ ਘਰ ਤੇ ਦਰਜਨ ਤੋਂ ਵੱਧ ਹਮਲਾਵਰਾਂ ਨੇ ਕੀਤਾ ਹਮਲਾ, ਪਿਉ ਪੁੱਤ ਜ਼ਖਮੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕਸਬਾ ਟਾਂਡਾ ਉੜਮੁੜ ਪਿੰਡ ਰਾਣੀ ਵਿੱਚ ਦੋ ਸਾਲ ਪੁਰਾਣੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਗਵਾਹੀ ਦੇਣ ਵਾਲੇ ਪਰਿਵਾਰ ਤੇ ਦਰਜਨ ਤੋਂ ਵੱਧ ਹਮਲਾਵਰਾਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਪਰਿਵਾਰ ਦੇ ਘਰ ਵਿਆਹ ਸੀ ਤੇ ਉਹਨਾਂ ਦੇ ਘਰ ਦੇ ਬਾਹਰ ਕੁੱਝ ਹਮਲਾਵਰਾਂ ਵੱਲੋਂ ਇੱਟਾਂ ਤੇ ਪਥਰਾਅ ਕੀਤਾ ਗਿਆ ਤੇ ਫਿਰ ਉਹਨਾਂ ਦੇ ਘਰ ਅੰਦਰ ਦਾਖਲ ਹੋ ਕੇ ਸਾਮਾਨ ਦੀ ਭੰਨਤੋੜ ਕੀਤੀ ਗਈ ਤੇ ਗੋਲੀਆਂ ਵੀ ਚਲਾਇਆ ਗਈਆਂ।

Advertisements

ਜਿਸ ਵਿੱਚ ਲਾੜਾ ਤੇ ਉਸਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ।ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਤੇ ਉਹਨਾਂ ਨੇ ਪੁਲਿਸ ਨੂੰ ਦੱਸਿਆ ਕਿ ਉਹਨਾਂ ਨੂੰ ਸੁਰਜੀਤ ਸਿੰਘ, ਮਨਦੀਪ ਸਿੰਘ, ਦਲਵੀਰ ਸਿੰਘ, ਅਮਰੀਕ ਸਿੰਘ, ਗੁਰਨੇਕ ਸਿੰਘ, ਮਨਦੀਪ ਸਿੰਘ, ਮਨਦੀਪ ਦੇ ਸਾਲੇ ਤੇ ਸ਼ੱਕ ਹੈ ਤੇ ਫਿਲਹਾਲ ਪੁਲਿਸ ਨੇ ਇਹਨਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਦੋਵੇ ਪਿਉ ਪੁੱਤ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY

Please enter your comment!
Please enter your name here