
ਹਰਿਆਣਾ (ਦ ਸਟੈਲਰ ਨਿਊਜ਼)। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅੱਜ ਸ਼ੰਭੂ ਬਾਰਡਰ ਤੇ ਕੋਈ ਵੱਡਾ ਐਲਾਨ ਕਰਨ ਜਾ ਰਹੇ ਹਨ। ਜੋ ਕਿ ਸਿਆਸੀ ਭੂਚਾਲ ਲਿਆਉਣ ਵਾਲਾ ਹੈ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਮੰਗਣ ਲਈ ਮਜ਼ਬੂਰ ਹੋ ਜਾਵੇਗੀ। ਦੋਵਾਂ ਫੋਰਮਾਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅੱਜ ਵੱਡਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਇਹ ਇਸ ਕਿਸਮ ਦਾ ਐਲਾਨ ਹੋਵੇਗਾ ਜੋ ਪੰਜਾਬ ਅਤੇ ਦੇਸ਼ ਦੀ ਸਿਆਸਤ ਵਿਚ ਭੂਚਾਲ ਲਿਆ ਦੇਵੇਗਾ। ਉਨ੍ਹਾਂ ਕਿਹਾ ਕਿ ਉਹ ਅੱਜ 3 ਵਜੇ ਸ਼ੰਭੂ ਬਾਰਡਰ ਤੇ ਐਲਾਨ ਕਰਨਗੇ। ਇਹ ਐਲਾਲ ਸਰਕਾਰ ਨੂੰ ਮਜ਼ਬੂਰ ਕਰ ਦੇਵੇਗਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਮੰਨਣ।













