Friday, October 30, 2026
Home Chandigarh ਐਮਪੀ ਪ੍ਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ

ਐਮਪੀ ਪ੍ਰਨੀਤ ਕੌਰ ਭਾਜਪਾ ‘ਚ ਹੋਣਗੇ ਸ਼ਾਮਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਲਕੇ ਭਾਜਪਾ ਵਿੱਚ ਸ਼ਾਮਲ ਹੋਣਗੇ। ਮੋਤੀ ਮਹਿਲ ਦੇ ਇੱਕ ਨੁਮਇਦੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਪ੍ਰਨੀਤ ਕੌਰ ਭਲਕੇ ਦਿੱਲੀ ਵਿਖੇ ਭਾਜਪਾ ਦੇ ਹੈਡ ਕੁਆਟਰ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰਨਗੇ।  

Advertisements

ਦੱਸ ਦਈਏ ਕਿ ਇੱਕ ਇੰਟਰਵਿਊ ਵਿੱਚ ਕੈਪਟਨ ਦੀ ਧੀ ਜੈ ਇੰਦਰ ਕੌਰ ਨੇ ਕਿਹਾ ਸੀ ਕਿ ਉਨ੍ਹਾਂ ਵਲੋਂ ਚੋਣ ਲੜਨ ਦੀ ਵਾਰੀ ਸ਼ਾਇਦ 2-3 ਸਾਲਾਂ ਬਾਅਦ ਆਵੇਗੀ। ਉਨ੍ਹਾਂ ਦਾ ਇਸ਼ਾਰਾ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵੱਲ ਸੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪਰਨੀਤ ਕੌਰ ਪਟਿਆਲਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ। ਉਹ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ।

LEAVE A REPLY

Please enter your comment!
Please enter your name here