Sunday, October 18, 2026
Home Latest ਗੰਭੀਰ ਸਥਿਤੀ ਪੈਦਾ ਹੋਣ ਤੋਂ ਪਹਿਲਾਂ ਹਿੰਦੂਆਂ ਲਈ ਇੱਕਜੁੱਟ ਹੋਣਾ ਜ਼ਰੂਰੀ ਹੈ:...

ਗੰਭੀਰ ਸਥਿਤੀ ਪੈਦਾ ਹੋਣ ਤੋਂ ਪਹਿਲਾਂ ਹਿੰਦੂਆਂ ਲਈ ਇੱਕਜੁੱਟ ਹੋਣਾ ਜ਼ਰੂਰੀ ਹੈ: ਨਰੇਸ਼ ਪੰਡਿਤ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਮੀਟਿੰਗ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜ਼ਿਲ੍ਹੇ ਦੇ ਸਮੂਹ ਪ੍ਰਮੁੱਖ ਵਰਕਰਾਂ ਨੇ ਸ਼ਿਰਕਤ ਕੀਤੀ।ਮੀਟਿੰਗ ਵਿੱਚ ਨਰੇਸ਼ ਪੰਡਿਤ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਸਮਾਜ ਨੂੰ ਸੰਗਠਿਤ ਕਰਨ ਦੀ ਬਹੁਤ ਲੋੜ ਹੈ,ਪੰਜਾਬ ਅਤੇ ਦੇਸ਼ ਵਿੱਚ ਹਿੰਦੂ ਭਾਈਚਾਰੇ ਵਿਰੁੱਧ ਜਿਸ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ।ਉਨ੍ਹਾਂ ਦੇ ਦੇਵੀ ਦੇਵਤਿਆਂ ਦਾ ਅਪਮਾਨ ਕੀਤਾ ਜਾ ਰਿਹਾ ਹੈ।ਪੰਜਾਬ ਵਿੱਚ ਗਊ ਹੱਤਿਆ ਅਤੇ ਹਿੰਦੂ ਭਾਈਚਾਰੇ ਦੇ ਲੋਕਾਂ ਨੂੰ ਮਾਰਿਆ ਜਾ ਰਿਹਾ ਹੈ। ਇਹ ਇੱਕ ਸਾਜ਼ਿਸ਼ ਹੈ। ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਸਮੂਹ ਵਰਕਰਾਂ ਨੂੰ ਸੰਗਠਿਤ ਹੋ ਕੇ ਦੇਸ਼ ਵਿਰੋਧੀ ਤਾਕਤਾਂ ਦਾ ਟਾਕਰਾ ਕਰਨ ਦਾ ਸੱਦਾ ਦਿੱਤਾ।ਮੀਟਿੰਗ ਵਿੱਚ ਜ਼ਿਲ੍ਹਾ ਕਪੂਰਥਲਾ ਦੀ  ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ।

Advertisements

ਮੀਟਿੰਗ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਖੇਤਰੀ ਸੰਗਠਨ ਮੰਤਰੀ ਮੁਕੇਸ਼ ਜੀ ਦੀ ਅਗਵਾਈ ਵਿੱਚ ਰਾਜੂ ਸੂਦ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਰਪ੍ਰਸਤ,ਅਸ਼ੋਕ ਸ਼ਰਮਾ ਸ਼ੇਖੂਪੁਰਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਹਿ-ਮੰਤਰੀ,ਸੰਜੇ ਸ਼ਰਮਾ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਸਹਿ-ਮੰਤਰੀ, ਜੋਗਿੰਦਰ ਤਲਵਾੜ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਮੰਤਰੀ, ਵਿਜੇ ਗਰੋਵਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਉਪ ਪ੍ਰਧਾਨ, ਰਾਜ ਕੁਮਾਰ ਅਰੋੜਾ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦਾ ਜ਼ਿਲ੍ਹਾ ਖਜਾਨਚੀ, ਆਨੰਦ ਯਾਦਵ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਪ੍ਰਧਾਨ, ਰਾਜੇਸ਼ ਸ਼ਰਮਾ ਸ਼ੇਖੂਪੁਰ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ, ਗੁਲਸ਼ਨ ਮਹਿਰਾ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ, ਮੁਨੀਸ਼ ਬਜਰੰਗੀ ਨੂੰ ਬਜਰੰਗ ਦਲ ਦਾ ਜ਼ਿਲ੍ਹਾ ਮੀਤ ਪ੍ਰਧਾਨ ਮੋਹਿਤ ਜੱਸਲ ਬਜਰੰਗ ਦਲ ਦਾ ਸ਼ਹਿਰੀ ਪ੍ਰਧਾਨ, ਯੁਵਰਾਜ ਨੂੰ ਬਜਰੰਗ ਦਲ ਦਾ ਸ਼ਹਿਰੀ ਮੀਤ ਪ੍ਰਧਾਨ, ਕਵੀ ਬਜਾਜ ਨੂੰ ਬਜਰੰਗ ਦਲ ਦਾ  ਵਿਦਿਆਰਥੀ ਪ੍ਰਮੁੱਖ, ਰਾਕੇਸ਼ ਕੁਮਾਰ ਨੂੰ ਬਜਰੰਗ ਦਲ ਦਾ ਸੇਵਾ ਪ੍ਰਮੁੱਖ, ਗੋਵਿੰਦ ਨੂੰ ਦਫ਼ਤਰ ਪ੍ਰਮੁੱਖ, ਹਨੀ ਕੁਮਾਰ ਨੂੰ ਅਖਾੜਾ ਪ੍ਰਮੁੱਖ,ਦੇਵ ਮਾਹਤੋ ਨੂੰ ਪਰਵਾਸੀ ਵਿੰਗ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ।ਇਸ ਦੌਰਾਨ ਮੀਟਿੰਗ ਵਿੱਚ ਹਾਜ਼ਰ ਵਰਕਰਾਂ ਨੇ ਤਾੜੀਆਂ ਦੀ ਗੜਗੜਾਹਟ ਨਾਲ ਇਸ ਨਾਮਜ਼ਦਗੀ ਨੂੰ ਪ੍ਰਵਾਨ ਕੀਤਾ ਅਤੇ ਸੰਗਠਨ ਦੇ ਸੀਨੀਅਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਆਨੰਦ ਯਾਦਵ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਬਜਰੰਗ ਦਲ ਦੇ ਵਰਕਰਾਂ ਨੇ ਉਨ੍ਹਾਂ ਦਾ ਹਾਰ ਪਾ ਕੇ ਸਵਾਗਤ ਕੀਤਾ।

ਇਸ ਦੇ ਨਾਲ ਹੀ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤੇ ਜਾਣ ਤੇ ਆਨੰਦ ਯਾਦਵ ਅਤੇ ਨਵੀਂ ਟੀਮ ਨੇ ਸੰਗਠਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਭਰੋਸਾ ਦਿੱਤਾ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਬਜਰੰਗ ਦਲ ਦੇ ਉਦੇਸ਼ਾਂ ਨੂੰ ਪੂਰਾ ਕਰਨ ਲਈ ਤਨ-ਮਨ ਨਾਲ ਤਿਆਰ ਰਹਿਣਗੇ।ਇਸ ਦੌਰਾਨ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਆਗੂ ਨਰੇਸ਼ ਪੰਡਿਤ ਨੇ ਸਮੂਹ ਮਿਹਨਤੀ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤੁਸੀਂ ਸਾਰੇ ਇਸੇ ਤਰ੍ਹਾਂ ਸਨਾਤਨ ਧਰਮ ਦਾ ਝੰਡਾ ਬੁਲੰਦ ਕਰਦੇ ਰਹੋ।ਉਨ੍ਹਾਂ ਕਿਹਾ ਕਿ ਹਿੰਦੂ ਸਮਾਜ ਨੂੰ ਖੁਸ਼ਹਾਲ, ਸੁਰੱਖਿਅਤ ਅਤੇ ਸਤਿਕਾਰਯੋਗ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।ਆਉਣ ਵਾਲੇ ਸਮੇਂ ਵਿੱਚ ਹਨੂੰਮਾਨ ਚਾਲੀਸਾ ਅਤੇ ਹਿੰਦੂਆਂ ਦੀ ਭਲਾਈ ਉਪਰਾਲੇ ਕੀਤੇ ਜਾਣਗੇ।ਭਾਰਤ ਦੇ ਹਿੰਦੂਆਂ ਨੂੰ ਗੰਭੀਰ ਸਥਿਤੀ ਆਉਣ ਤੋਂ ਪਹਿਲਾਂ ਹਿੰਦੂਆਂ ਦਾ ਇਕਜੁੱਟ ਹੋਣਾ ਜ਼ਰੂਰੀ ਹੈ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਅਤੇ ਮੁਹੱਲਿਆਂ  ਵਿੱਚ ਸ਼ਨੀਵਾਰ ਅਤੇ ਮੰਗਲਵਾਰ ਨੂੰ ਹਨੂੰਮਾਨ ਚਾਲੀਸਾ ਦੇ ਪਾਠ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।

LEAVE A REPLY

Please enter your comment!
Please enter your name here