
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ-ਮੈਂ ਮੋਦੀ ਜੀ ਦੇ ਕੰਮ ਅਤੇ ਨੀਤੀਆਂ ਨੂੰ ਦੇਖ ਕੇ ਅਤੇ ਵਿਕਸਤ ਭਾਰਤ ਦੇ ਚੱਲ ਰਹੇ ਪ੍ਰੋਗਰਾਮ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੀ ਹਾਂ। ਮੋਦੀ ਜੀ ਦੀ ਅਗਵਾਈ ਵਿੱਚ ਹੀ ਅਸੀਂ ਆਪਣੇ ਬੱਚਿਆਂ ਅਤੇ ਦੇਸ਼ ਨੂੰ ਸੁਰੱਖਿਅਤ ਰੱਖ ਸਕਦੇ ਹਾਂ। ਮੈਂ ਮੋਦੀ ਜੀ, ਨੱਡਾ ਜੀ ਅਤੇ ਭਾਜਪਾ ਦਾ ਧੰਨਵਾਦ ਕਰਦੀ ਹਾਂ।













