ਗੁਰਦਾਸਪੁਰ ਦੀ ਕੇਂਦਰੀ ਜੇਲ ਵਿੱਚ ਕੈਦੀਆਂ ਦਾ ਹੋਇਆ ਝਗੜਾ, 3 ਮੁਲਾਜ਼ਮ ਜ਼ਖ਼ਮੀ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਗੁਰਦਾਸਪੁਰ ਦੀ ਕੇਂਦਰੀ ਜੇਲ ਵਿੱਚ ਕੈਦੀਆਂ ਦਾ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੈਦੀਆਂ ਨੂੰ ਸ਼ਾਂਤ ਕਰਨ ਲਈ  ਪੁਲਿਸ ਫੋਰਸ ਬੁਲਾਈ ਗਈ ਤਾਂ ਕੈਦੀ ਭੜਕ ਗਏ ਅਤੇ ਪੁਲਿਸ ਫੋਰਸ ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਤਿੰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਏ।

Advertisements

ਜਾਣਕਾਰੀ ਮੁਤਾਬਕ ਕੇਂਦਰੀ ਜੇਲ ਵਿੱਚ ਤਾਇਨਾਤ ਯੋਦਾ ਸਿੰਘ ਅਤੇ ਧਾਰੀਵਾਲ ਥਾਣੇ ਦੇ ਐਸਐਚਓ ਮਨਦੀਪ ਸਿੰਘ ਤੇ ਏਐਸਆਈ ਜਗਦੀਪ ਸਿੰਘ ਪੁਲਿਸ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸੂਚਨਾ ਮਿਲਣ ਤੇ ਡੀਸੀ ਤੇ ਐਸਐਸਪੀ ਵੀ ਜੇਲ ਪਹੁੰਚ ਗਏ ਹਨ।

LEAVE A REPLY

Please enter your comment!
Please enter your name here