Sunday, October 25, 2026
Home National ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੀ ਵਿਗੜੀ ਸਿਹਤ

ਆਸਾਮ(ਦ ਸਟੈਲਰ ਨਿਊਜ਼)। ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਦੀ ਸਿਹਤ ਵਿਗੜ ਗਈ ਹੈ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਵਕੀਲ ਅਤੇ ਬੁਲਾਰੇ ਸੀਨੀਅਰ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਵੱਲੋਂ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਉਨ੍ਹਾਂ ਨੂੰ ਮਿਲਣ ਲਈ ਡਿਬਰੂਗੜ੍ਹ ਜੇਲ੍ਹ ਗਈ ਸੀ ਜਿਥੇ ਉਸ ਦੇ ਪਤੀ ਨੂੰ ਖੂਨ ਦੀ ਉਲਟੀ ਹੋਈ ਸੀ।

Advertisements

ਜਿਸ ਕਾਰਨ ਅੰਮ੍ਰਿਤਪਾਲ ਦੀ ਹਾਲਤ ਕਾਫੀ ਗੰਭੀਰ ਹੋ ਗਈ ਹੈ ਅਤੇ ਕਿਸੇ ਵੀ ਸਮੇਂ ਉਨ੍ਹਾਂ ਨਾਲ ਕੋਈ ਵੀ ਘਟਨਾ ਵਾਪਰ ਸਕਦੀ ਹੈ। ਉਸ ਦੀ ਪਤਨੀ ਦਾ ਕਹਿਣਾ ਹੈ ਕਿ ਅਜਿਹੀ ਹਾਲਤ ਵਿਚ ਉਸ ਦੀ ਕਿਸੇ ਵੀ ਸਮੇਂ ਮੌਤ ਹੋ ਸਕਦੀ ਹੈ। ਜਿਸ ਲਈ ਪੰਜਾਬ ਸਰਕਾਰ ਅਤੇ ਪੰਜਾਬ ਦੇ ਮੁੱਖ ਮੰਤਰੀ ਸਿੱਧੇ ਤੌਰ ਤੇ ਜ਼ਿੰਮੇਵਾਰ ਹੋਣਗੇ। ਐਡਵੋਕੇਟ ਖਾਲਸਾ ਨੇ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੇ ਉਸ ਨੂੰ ਕਾਨੂੰਨੀ ਤੌਰ ਉਤੇ ਆਪਣਾ ਲੀਗਲ ਐਡਵਾਈਜ਼ਰ ਤੇ ਬੁਲਾਰਾ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਇੱਕ ਕਾਪੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਵੀ ਭੇਜੀ ਹੈ।

LEAVE A REPLY

Please enter your comment!
Please enter your name here