ਗੁਰਬਿੰਦਰ ਸਾਹੀ ਨੇ ਸਾਬਕਾ ਕੈਬਿਨੇਟ ਮੰਤਰੀ ਨਾਲ ਕੀਤੀ ਵਿਸ਼ੇਸ਼ ਮੁਲਾਕਾਤ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਲੋਕਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਆਮ ਆਦਮੀ ਪਾਰਟੀ ਨਾਲ ਜੋੜਨ ਲਈ ਦੀਨ ਰਾਤ ਕੰਮ ਕਰ ਰਹੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਬੀਤੇ ਦਿਨੀ ਸਾਬਕਾ ਕੈਬਿਨੇਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਨਾਲ ਫਗਵਾੜਾ ਵਿਖੇ ਲੋਕਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਇੱਕ ਵਿਸ਼ੇਸ਼ ਮੁਲਾਕਾਤ  ਕੀਤੀ।ਇਸ ਦੌਰਾਨ ਦੋਨਾਂ ਆਗੂਆਂ ਨੇ ਲੋਕਸਭਾ ਚੋਣਾਂ ਦੌਰਾਨ 13 ਦੀਆ 13 ਸੀਟਾਂ ਤੇ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਯਕੀਨੀ ਬਣਾਉਣ ਅਤੇ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਿਚਾਰ ਵਟਾਂਦਰਾ ਕੀਤਾ।

Advertisements

ਇਸ ਮੌਕੇ ਗੁਰਬਿੰਦਰ ਸਿੰਘ ਸਾਹੀ ਨੇ ਖੰਡੂਰ ਸਾਹਿਬ ਹਲਕੇ ਤੋਂ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿਨ ਰਾਤ ਕੰਮ ਕੀਤਾ ਜਾਵੇਗਾ।ਸਾਹੀ ਨੇ ਨੇ ਕਿਹਾ ਕਿ ਅਸੀਂ 13 ਵਿੱਚੋਂ 13 ਸੀਟਾਂ ਜਿੱਤ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਝੋਲੀ ਵਿੱਚ ਪਾਵਾਂਗੇ।ਉਨ੍ਹਾਂ ਕਿਹਾ ਕਿ 2014 ਵਿੱਚ ਜਦੋਂ ਆਮ ਆਦਮੀ ਪਾਰਟੀ ਪਹਿਲੀ ਵਾਰ ਲੋਕ ਸਭਾ ਚੋਣ ਲੜੀ ਸੀ ਤਾਂ ਪੰਜਾਬ ਵਿੱਚੋਂ ਹੀ ਪਾਰਟੀ ਦੇ ਸਿਰਫ਼ ਚਾਰ ਸੰਸਦ ਮੈਂਬਰ ਜਿੱਤ ਕੇ ਲੋਕ ਸਭਾ ਵਿੱਚ ਪੁੱਜੇ ਸਨ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਤਰੱਕੀ ਲਈ ਦਿਨ-ਰਾਤ ਕੰਮ ਕਰ ਰਹੀ ਹੈ।16 ਮਾਰਚ 2022 ਤੋਂ ਸਰਕਾਰ ਬਣਨ ਤੋਂ ਬਾਅਦ ਇੱਕ ਵੀ ਦਿਨ ਅਜਿਹਾ ਨਹੀਂ ਲੰਘਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀ ਲੋਕਾਂ ਕੋਲ ਨਾ ਗਏ ਹੋਣ।

LEAVE A REPLY

Please enter your comment!
Please enter your name here