ਕੇਜਰੀਵਾਲ ਕੱਲ ਵੀ ਹਿੰਦੂ, ਸਿੱਖ, ਬੋਧੀ ਵਿਰੋਧੀ ਸੀ, ਅੱਜ ਵੀ ਹੈ ਤੇ ਕੱਲ ਵੀ ਰਹੇਗਾ: ਸਿਧਾਰਥ ਰਾਜ

ਫਗਵਾੜਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਨਾਗਰਿਕਤਾ ਸੋਧ ਬਿੱਲ ਸੀਏਏ ਲਾਗੂ ਹੋਣ ਤੋਂ ਬਾਅਦ ਇਸ ਮੁੱਦੇ ਤੇ ਸਿਆਸਤ ਤੇਜ਼ ਹੋ ਗਈ ਹੈ।ਤਾਜ਼ਾ ਘਟਨਾਕ੍ਰਮ ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਤੇ ਹਮਲਾ ਬੋਲਿਆ ਹੈ,ਉਥੇ ਹੀ ਭਾਜਪਾ ਯੁਵਾ ਮੋਰਚਾ ਦੇ ਸਿਧਾਰਥ ਰਾਜ ਨੇ ਉਨ੍ਹਾਂ ਦੇ ਇਲਜ਼ਾਮ ਦਾ ਜਵਾਬ ਦਿੱਤਾ ਹੈ।ਮਮਤਾ ਬੈਨਰਜੀ ਅਤੇ ਅਰਵਿੰਦ ਕੇਜਰੀਵਾਲ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਸਿਧਾਰਥ ਰਾਜ ਨੇ ਕਿਹਾ ਕਿ ਇਹ ਸਿਆਸਤਦਾਨ ਸੀਏਏ ਤੇ ਭੰਬਲਭੂਸਾ ਫੈਲਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਸਿਆਸੀ ਆਧਾਰ ਫਿਸਲ ਗਿਆ ਹੈ।ਉਨ੍ਹਾਂ ਕਿਹਾ ਕਿ ਕੇਜਰੀਵਾਲ ਪਾਕਿਸਤਾਨ,ਬੰਗਲਾਦੇਸ਼ ਅਤੇ ਅਫ਼ਗਾਨਿਸਤਾਨ ਤੋਂ ਆਏ ਸ਼ਰਨਾਰਥੀਆਂ ਦਾ ਹਿੰਦੂ ਅਤੇ ਸਿੱਖਾਂ ਨੂੰ ਅੱਤਵਾਦੀ ਕਹਿ ਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਜਿਵੇਂ ਕਿ ਉਹ ਅੱਤਵਾਦੀ ਹਨ।ਉਨ੍ਹਾਂ ਕੇਜਰੀਵਾਲ ਤੇ ਮੁਸਲਮਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਇਸ ਨਾਲ ਮੁਸਲਮਾਨਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ।ਉਨ੍ਹਾਂ ਕਿਹਾ ਕਿ ਜਿਹੜੇ ਲੋਕ 31 ਦਸੰਬਰ 2014 ਤੋਂ ਪਹਿਲਾਂ ਪਾਕਿਸਤਾਨ,ਅਫਗਾਨਿਸਤਾਨ, ਬੰਗਲਾਦੇਸ਼ ਤੋਂ ਧਾਰਮਿਕ ਆਧਾਰ ਤੇ ਜ਼ੁਲਮ ਦਾ ਸ਼ਿਕਾਰ ਹੋ ਕੇ ਭਾਰਤ ਆਏ ਸਨ,ਅਜਿਹੇ ਹਿੰਦੂ, ਸਿੱਖ,ਬੋਧੀ,ਜੈਨ,ਪਾਰਸੀ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨੂੰ ਨਾਗਰਿਕਤਾ ਦਿੱਤੀ ਜਾਵੇਗੀ।

Advertisements

ਉਨ੍ਹਾਂ ਕਿਹਾ ਕਿ ਕੇਜਰੀਵਾਲ ਸੀਏਏ ਤੇ ਓਵੈਸੀ,ਮਮਤਾ ਬੈਨਰਜੀ ਅਤੇ ਰਾਹੁਲ ਗਾਂਧੀ ਦੀ ਭਾਸ਼ਾ ਬੋਲ ਰਹੇ ਹਨ।ਉਹ ਨਾ ਸਿਰਫ਼ ਹਿੰਦੂ,ਸਿੱਖ,ਬੋਧੀ ਅਤੇ ਇਸਾਈ ਸ਼ਰਨਾਰਥੀਆਂ ਦੇ ਸਨਮਾਨ ਨੂੰ ਠੇਸ ਪਹੁੰਚਾ ਰਿਹਾ ਹੈ,ਸਗੋਂ ਉਸ ਨੇ ਭਾਰਤੀ ਮੁਸਲਮਾਨਾਂ ਨੂੰ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ,ਉਸ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਕੱਲ ਵੀ ਹਿੰਦੂ,ਸਿੱਖ ਅਤੇ ਬੋਧੀ ਵਿਰੋਧੀ ਸੀ,ਤੇ ਅੱਜ ਵੀ ਹੈ ਅਤੇ ਕੱਲ ਵੀ ਰਹੇਗਾ।ਉਨ੍ਹਾਂ ਕਿਹਾ ਕਿ ਕੇਜਰੀਵਾਲ ਜਾਣਬੁੱਝ ਕੇ ਸ਼ਰਨਾਰਥੀਆਂ ਦਾ ਅਪਮਾਨ ਕਰ ਰਿਹਾ ਹੈ।ਪ੍ਰਧਾਨ ਮੰਤਰੀ ਨੇ ਭਾਰਤੀ ਮੁਸਲਮਾਨਾਂ ਨੂੰ ਸਕੀਮਾਂ ਦਾ ਲਾਭ ਦਿੱਤਾ ਹੈ।ਯੂਕਰੇਨ-ਰੂਸ ਜੰਗ ਦੌਰਾਨ ਗੁਆਂਢੀ ਮੁਲਕਾਂ ਦੇ ਮੁਸਲਮਾਨਾਂ ਨੂੰ ਵੀ ਉਨ੍ਹਾਂ ਦੇ ਮੁਲਕਾਂ ਵਿੱਚ ਭੇਜ ਕੇ ਰਾਹਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਨੇ ਆਪਣੇ 2019 ਦੇ ਚੋਣ ਮੈਨੀਫੈਸਟੋ ਦੇ ਸੰਕਲਪਾਂ ਦੀ ਵਚਨਬੱਧਤਾ ਨਾਲ ਲਾਗੂ ਕੀਤਾ ਹੈ।ਸੀਏਏ ਇਸ ਲੜੀ ਵਿੱਚ ਇੱਕ ਮਜ਼ਬੂਤ ​​ਕਦਮ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਭਰ ਵਿੱਚ ਵਸਦੇ ਦੇਸ਼ ਵਾਸੀਆਂ ਦਾ ਦਿਲ ਜਿੱਤ ਲਿਆ ਹੈ।ਗੁਆਂਢੀ ਮੁਲਕਾਂ ਵੱਲੋਂ ਜ਼ੁਲਮ ਦਾ ਸ਼ਿਕਾਰ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਣ ਦੀ ਵਿਵਸਥਾ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਹੈ,ਜਿਸ ਦਾ ਸਮੁੱਚੇ ਦੇਸ਼ ਵੱਲੋਂ ਸੁਆਗਤ ਕੀਤਾ ਜਾ ਰਿਹਾ ਹੈ।ਭਾਰਤ ਵਿੱਚ ਰਿਹਾ ਰਹੇ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ ਹਿੰਦੂ,ਸਿੱਖ ਅਤੇ ਬੋਧੀ ਸ਼ਰਨਾਰਥੀਆਂ ਦੀ ਜ਼ਿੰਦਗੀ ਚ ਇਹ ਪਲ ਦੂਜੀ ਦੀਵਾਲੀ ਵਰਗਾ ਹੈ।ਸਿਧਾਰਥ ਰਾਜ ਨੇ ਕਿਹਾ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਆਏ ਸਿੱਖਾਂ ਅਤੇ ਹਿੰਦੂਆਂ ਦੇ ਦਰਦ ਨੂੰ ਸਿਰਫ ਉਹ ਲੋਕ ਸਮਝ ਸਕਦੇ ਹਨ ਜਿਨ੍ਹਾਂਨੇ ਜ਼ਿੰਦਗੀ ਵਿੱਚ ਔਕੜਾਂ ਝੱਲੀਆਂ ਹਨ।ਉਹ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਨ੍ਹਾਂ ਨੇ ਸ਼ਰਨਾਰਥੀਆਂ ਦੇ ਦਰਦ ਨੂੰ ਸਮਝਿਆ ਹੈ।

LEAVE A REPLY

Please enter your comment!
Please enter your name here