
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਲੋਕਸਭਾ ਚੋਣਾਂ ਵਿੱਚ 13 ਦੀਆਂ 13 ਸੀਟਾਂ ਜਿੱਤਾਂ ਦੀ ਤਿਆਰੀ ਵਿੱਚ ਲੱਗੀ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ।ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਪੰਜਾਬ ਦੇ ਹਲਕਾ ਸ਼੍ਰੀ ਹਰਿਗੋਬਿੰਦ ਪੁਰ ਤੋਂ ਗੁਰਬਿੰਦਰ ਸਿੰਘ ਨੂੰ ਲੋਕਸਭਾ ਚੋਣਾਂ ਲਈ ਹਲਕਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।ਇਸ ਤੋਂ ਪਹਿਲਾ ਵੀ ਸਾਹੀ ਨੂੰ ਫਗਵਾੜਾ ਤੋਂ ਲੋਕਸਭਾ ਚੋਣਾਂ ਲਈ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ਤੇ ਗੁਰਬਿੰਦਰ ਸਾਹੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਭਰੋਸ਼ਾਂ ਦਿਵਾਇਆ ਕਿ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਉਹ ਦਿਨ ਰਾਤ ਇੱਕ ਕਰ ਦੇਣਗੇ।

ਇਸ ਦੌਰਾਨ ਸਾਹੀ ਨੇ ਆਪਣੀ ਇਸ ਨਿਯੁਕਤੀ ਤੋਂ ਤੁਰੰਤ ਬਾਅਦ ਸ਼੍ਰੀ ਹਰਿਗੋਬਿੰਦ ਪੁਰ ਹਲਕੇ ਦੇ ਵੱਖ-ਵੱਖ ਪਾਰਟੀ ਆਗੂਆਂ ਨਾਲ ਮੀਟਿੰਗ ਕਰਕੇ ਲੋਕਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਦੀ ਰਣਨੀਤੀ ਤੇ ਵਿਚਾਰ ਵਟਾਂਦਰਾ ਕੀਤਾ ਅਤੇ ਵਰਕਰਾਂ ਨੂੰ ਤਿਆਰ ਰਹਿਣ ਲਈ ਕਿਹਾ।ਇਸ ਦੌਰਾਨ ਸਾਹੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ।ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਨਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਪਿਛਲੇ ਦੋ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਕੀਤੇ ਗਏ ਵਿਕਾਸ ਕਾਰਜਾਂ ਵਾਂਗ ਕੇਂਦਰ ਵਿਚ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਬਾਅਦ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਜਾਵੇਗੀ। ਸਾਹੀ ਨੇ ਸਮੂਹ ਪੰਜਾਬ ਵਾਸੀਆਂ ਨੂੰ ਕਿਹਾ ਕਿ ਉਹ ਆਉਂਦੀਆਂ ਲੋਕਸਭਾ ਚੋਣਾਂ ਲਈ ਤਿਆਰ ਰਹਿਣ ਅਤੇ ਪਾਰਟੀ ਨੂੰ ਭਾਰੀ ਬਹੁਤਮਤ ਨਾਲ ਜਿਤਾਉਣ।












