ਸੀਆਈਏ ਸਟਾਫ ਨੇ 300 ਗ੍ਰਾਮ ਹੈਰੋਇਨ ਤੇ ਇੱਕ ਵਾਹਨ ਕੀਤਾ ਬਰਾਮਦ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸੀਆਈਏ ਸਟਾਫ ਕਪੂਰਥਲਾ ਦੀ ਪੁਲਿਸ ਵੱਲੋਂ ਸੀਆਈਏ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਵਿੱਚ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਦੇ ਹੋਏ ਉਸਦੇ ਪਾਸੋਂ 300 ਗ੍ਰਾਮ ਹੈਰੋਇਨ, ਇੱਕ ਇਲੈਕਟਰੋਨਿਕ ਕੰਡਾ ਅਤੇ ਇੱਕ ਗੱਡੀ ਬਰਾਮਦ ਕੀਤੀ ਹੈ। ਡੀਐਸਪੀ (ਡੀ) ਗੁਰਮੀਤ ਸਿੰਘ ਅਤੇ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਐਸ ਆਈ ਲਾਭ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਸੁਭਾਨਪੁਰ ਨੂੰ ਜਾ ਰਹੇ ਸੀ। ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਰਕਾਰੀ ਸਕੂਲ ਬਾਦਸ਼ਾਹਪੁਰ ਨੇੜੇ ਪੁੱਜੀ ਤਾਂ ਡੇਰੇ ਬਾਦਸ਼ਾਹਪੁਰ ਵੱਲੋਂ ਇੱਕ ਨੌਜਵਾਨ ਗੱਡੀ ਨੰਬਰ ਪੀਬੀ 09 ਏ ਸੀ 0985 ਮੇਨ ਰੋਡ ਵੱਲ ਨੂੰ ਲੈ ਕੇ ਆਉਂਦਾ ਦਿਖਾਈ ਦਿੱਤਾ ਜੋ ਸਾਹਮਣੇ ਪੁਲਿਸ ਪਾਰਟੀ ਦੀ ਗੱਡੀ ਨੂੰ ਆਉਂਦੀ ਦੇਖ ਕੇ ਘਬਰਾ ਗਿਆ ਅਤੇ ਗੱਡੀ ਪਿੱਛੇ ਨੂੰ ਮੋੜਨ ਲੱਗਾ ਤਾਂ ਉਸ ਦੀ ਗੱਡੀ ਹੇਠਾਂ ਨੀਵੀਂ ਜਗ੍ਹਾ ਤੇ ਉਤਰ ਗਈ।

Advertisements

ਜਿਸ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰਕੇ ਪੁਲਿਸ ਪਾਰਟੀ ਨੇ ਉਸ ਦਾ ਨਾਂ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਮਲਕੀਤ ਸਿੰਘ ਉਰਫ ਬੱਬੂ ਪੁੱਤਰ ਸੁਰਜੀਤ ਸਿੰਘ ਵਾਸੀ ਬਾਦਸ਼ਾਹਪੁਰ ਡੇਰੇ ਥਾਣਾ ਸੁਭਾਨਪੁਰ ਜਿਲਾ ਕਪੂਰਥਲਾ ਦੱਸਿਆ ਜਦੋਂ ਪੁਲਿਸ ਪਾਰਟੀ ਵੱਲੋਂ ਗੱਡੀ ਦੀ ਚੈਕਿੰਗ ਕੀਤੀ ਗਈ ਤਾਂ ਗੱਡੀ ਵਿੱਚੋਂ ਇੱਕ ਕੰਡਾ, 15 ਲਿਫਾਫਿਆਂ ਅਤੇ 300 ਗ੍ਰਾਮ ਹੈਰੋਇਨ ਬਰਾਮਦ ਹੋਈ ਡੀ ਐਸ ਪੀ ਗੁਰਮੀਤ ਸਿੰਘ ਨੇ ਕਿਹਾ ਕਿ ਕਾਬੂ ਕੀਤੇ ਗਏ। ਮੁਲਜ਼ਮ ਦੇ ਖਿਲਾਫ ਪਹਿਲਾਂ ਵੀ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ ਹਨ ਅਤੇ ਹੁਣ ਥਾਣਾ ਸੁਭਾਨਪੁਰ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਮੁਲਜਮ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਹੈ ਅਤੇ  ਪੁੱਛ ਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here