ਸਮਾਜ ਸੇਵੀ ਸੰਸਥਾਵਾਂ ਨੇ “ਫ਼ਰਿਸ਼ਤੇ ਸਕੀਮ” ਅਤੇ “ਸੜਕ ਸੁਰਖਿਆ ਫੋਰਸ ” ਸੇਵਾ ਸ਼ੁਰੂ ਕਰਨ ਲਈ ਸੀਐਮ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਮੌਕੇ ਤੇ ਸਹਾਇਤਾ ਨਾ ਮਿਲਣ ਕਾਰਨ ਹਰ ਸਾਲ ਦੇਸ਼ ਭਰ ਵਿੱਚ ਹਜ਼ਾਰਾਂ ਵਿਅਕਤੀਆਂ ਦੀਆਂ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਕਈ ਪ੍ਰੀਵਾਰ ਬਰਬਾਦ ਹੋ ਜਾਂਦੇ ਹਨ। ਅਜਿਹੇ ਦੁਰਘਟਨਾ ਗ੍ਰਸਤ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਅਤੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਅਤੇ ਲੋੜਵੰਦ ਦੀ ਮਦਦ ਲਈ ਸ਼ੁਰੂ ਕੀਤੀ ਸੜਕ ਸੁਰੱਖਿਆ ਫੋਰਸ ਸੇਵਾ ਬਹੁਤ ਹੀ ਨੇਕ , ਪਰਉਪਕਾਰੀ ਅਤੇ ਸ਼ਲਾਘਾਯੋਗ ਉਪਰਾਲਾ ਹੈ । ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸੇਵਾਵਾਂ ਨੂੰ ਸ਼ੁਰੂ ਲਈ ਬ੍ਰਹਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਦੀ ਅਗਵਾਈ ਹੇਠ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੂੰ ਸਮਾਜ ਸੇਵੀ ਸੰਸਥਾਵਾਂ ਵੱਲੋਂ ਭਾਈ ਘਨੱਈਆ ਜੀ ਦੀਆਂ ਮਹਾਨ ਸੇਵਾਵਾਂ ਦਰਸਾਉਂਦੀ ਇਕ ਤਸਵੀਰ ਭੇਟ ਕੀਤੀ ਗਈ ਅਤੇ ਕਿਹਾ ਅਜਿਹੀਆਂ ਸੇਵਾਵਾਂ ਲਈ ਸਮਾਜ ਸੇਵੀ ਸੰਸਥਾਵਾਂ ਵਡਮੁੱਲਾ ਯੋਗਦਾਨ ਪਾਉਣ ਲਈ ਵਚਨਬੱਧ ਹਨ। ਸੜਕੀ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਬਚਾਉਣ ਵਾਲਿਆਂ ਲਈ ਸ਼ੁਰੂ ਕੀਤੀ ਗਈ ਫ਼ਰਿਸ਼ਤੇ ਸਕੀਮ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਤਹਿਤ ਸੜਕੀ ਹਾਦਸਿਆਂ ਦੇ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ।

Advertisements

ਇਨ੍ਹਾਂ ਜ਼ਖ਼ਮੀਆਂ ਦੀ ਸਹਾਇਤਾ ਕਰਨ ਵਾਲਿਆਂ ਨੂੰ ਫ਼ਰਿਸ਼ਤੇ ਐਵਾਰਡ ਨਾਲ ਵੀ ਪੰਜਾਬ ਸਰਕਾਰ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ ਇਸੇ ਤਰ੍ਹਾਂ ਹੀ ਸੜਕ ਸੁਰੱਖਿਆ ਫੋਰਸ ਸੜਕੀ ਹਾਦਸਿਆਂ ਨੂੰ ਰੋਕਣ ਲਈ ਅਤੇ ਹਾਦਸਾਗ੍ਰਸਤ ਲੋਕਾਂ ਦੀ ਸੇਵਾ ਲਈ ਬਹੁਤ ਹੀ ਸ਼ਲਾਘਾਯੋਗ ਸੇਵਾਵਾਂ ਨਿਭਾ ਰਹੀ ਹੈ। ਹਾਦਸਾ ਗ੍ਰਸਤ ਲੋੜਵੰਦ ਲੋਕਾਂ ਅਤੇ ਮਾਨਵਤਾ ਦੀ ਸੇਵਾ ਦੇ ਖੇਤਰ ਵਿੱਚ ਇਹ ਬਹੁਤ ਹੀ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਇਹ ਸਕੀਮ ਨਾਲ ਹਜ਼ਾਰਾਂ ਹੀ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਿਤ ਹੋਵੇਗੀ । ਪੰਜਾਬ ਦੀਆਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉਘੇ ਸਮਾਜ ਸੇਵੀ ਅਤੇ ਸਟੇਟ ਐਵਾਰਡੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਹੁਸ਼ਿਆਰਪੁਰ ਜੋ ਕਿ ਭਾਈ ਘਨੱਈਆ ਜੀ ਚੈਰਿਟੀ ਅਤੇ ਪੀਸ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਕੋਆਰਡੀਨੇਟਰ ਵੀ ਹਨ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਅਤੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਸਬੰਧੀ ਪੰਜਾਬ ਦੀਆਂ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ, ਪੰਜਾਬ ਰਾਜ ਐਨ ਜੀ ਓ ਏਪੈਕਸ ਕਮੇਟੀ ਅਤੇ ਹੋਰ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਦੇ ਪ੍ਰਧਾਨ ਮਨਮੋਹਨ ਸਿੰਘ, ਬਲਜੀਤ ਸਿੰਘ ਪਨੇਸਰ, ਸੰਤੋਸ਼ ਸੈਣੀ, ਪ੍ਰਿੰਸੀਪਲ ਰਚਨਾ ਕੌਰ, ਕੰਚਨ, ਬਾਬਾ ਓਂਕਾਰ ਸਿੰਘ ਖਾਲਸਾ, ਹਰਜੀਤ ਸਿੰਘ ਨੰਗਲ , ਰਸ਼ਪਾਲ ਸਿੰਘ, ਟਾਂਡਾ ਤੋਂ ਡਾਕਟਰ ਕੇਵਲ ਸਿੰਘ, ਬਰਿੰਦਰ ਸਿੰਘ ਮਸੀਤੀ ਫਰੀਦਕੋਟ ਤੋਂ ਗੁਰਪ੍ਰੀਤ ਸਿੰਘ ਚਾਂਦਬਾਜਾ ਅਤੇ ਸ਼ਿਵਜੀਤ ਸਿੰਘ, ਲੁਧਿਆਣਾ ਤੋਂ ਤਰਨਜੀਤ ਸਿੰਘ ਨਿਮਾਣਾ, ਬਠਿੰਡਾ ਤੋਂ ਵਿਜੈ ਭੱਟ, ਜਲੰਧਰ ਤੋਂ ਸਤਪਾਲ ਸਿੰਘ ਸਿਦਕੀ, ਪ੍ਰੋਫੈਸਰ ਰਣਜੀਤ ਸਿੰਘ , ਸੁਰਿੰਦਰ ਸੈਣੀ, ਐਸ ਐਮ ਸਿੰਘ, ਮੋਹਾਲੀ ਤੋਂ ਸਤਬੀਰ ਸਿੰਘ ਧਨੋਆ, ਅਜੈਬ ਸਿੰਘ ਅਤੇ ਕੇ ਕੇ ਸੈਣੀ, ਅਮ੍ਰਿਤਸਰ ਤੋਂ ਬਲਜਿੰਦਰ ਸਿੰਘ ਅਤੇ ਜਸਬੀਰ ਸਿੰਘ ਨੇ ਵੀ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਇਨ੍ਹਾਂ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਪੰਜਾਬ ਵਿੱਚ ਚੱਲ ਰਹੀਆਂ ਐਂਬੂਲੈਂਸਾਂ ਤੇ ਭਾਈ ਘਨੱਈਆ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ ਅਤੇ ਦੁਰਘਟਨਾਵਾਂ ਦੋਰਾਨ ਕੀਮਤੀ ਜਾਨਾਂ ਬਚਾਉਣ ਲਈ ਮੁਢਲੀ ਡਾਕਟਰੀ ਸਹਾਇਤਾ ਦੇਣ ਸਬੰਧੀ ਜਾਣਕਾਰੀ ਨੂੰ ਸਿਲੇਬਸ ਦਾ ਹਿੱਸਾ ਬਣਿਆ ਜਾਵੇ ਅਤੇ ਇਸ ਸੇਵਾ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ।

ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਈ ਘਨੱਈਆ ਜੀ ਜਿਨ੍ਹਾਂ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਜੰਗ ਵਿੱਚ ਬਿਨਾਂ ਕਿਸੇ ਭੇਦ ਭਾਵ ਜ਼ਖ਼ਮੀ ਹੋਏ ਯੋਧਿਆਂ ਨੂੰ ਪਾਣੀ ਪਿਲਾਉਣ ਅਤੇ ਉਨ੍ਹਾਂ ਦੇ ਜ਼ਖ਼ਮਾਂ ਮੱਲ੍ਹਮ ਪੱਟੀ ਕਰਕੇ ਕੀਤੀ ਮੁਢਲੀ ਡਾਕਟਰੀ ਸਹਾਇਤਾ ਦੀ ਮਹਾਨ ਸੇਵਾ ਨੇ ਦੁਨੀਆਂ ਦੇ ਇਤਿਹਾਸ ਵਿੱਚ ਨਿਰਪੱਖ ਅਤੇ ਵਿਤਕਰਾ ਰਹਿਤ ਸੇਵਾ ਅਨੋਖੀ ਮਿਸਾਲ ਕਾਇਮ ਕੀਤੀ ਹੈ । ਸਮਾਜ ਸੇਵੀ ਸੰਸਥਾਵਾਂ ਵੱਲੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਕੀਮਤੀ ਜਾਨਾਂ ਬਚਾਉਣ ਵਾਲੇ ਫਰਿਸ਼ਤਿਆਂ ਨੂੰ ਹਰ ਸਾਲ 20 ਸਤੰਬਰ ਨੂੰ ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਮੌਕੇ ਤੇ ਭਾਈ ਘਨੱਈਆ ਜੀ ਫ਼ਰਿਸ਼ਤੇ ਐਵਾਰਡ ਨਾਲ ਸਨਮਾਨਿਤ ਕਰਨ ਲਈ ਜ਼ਿਲ੍ਹਾ ਪੱਧਰ ਤੇ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ । ਆਮ ਆਦਮੀ ਪਾਰਟੀ ਦੇ ਆਗੂ ਸਤਵੰਤ ਸਿੰਘ ਸਿਆਣ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲੋਕ ਹਿੱਤ ਲਈ ਪ੍ਰਚਾਰਨ ਲਈ ਅਤੇ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ ਤਾਂ ਵੱਧ ਤੋਂ ਲੋਕ ਇਨ੍ਹਾਂ ਸੇਵਾਵਾਂ ਦਾ ਲਾਭ ਉਠਾ ਸਕਣ।

LEAVE A REPLY

Please enter your comment!
Please enter your name here