ਪੁਲਿਸ ਨੇ 4 ਲੁਟੇਰੇ ਕੀਤੇ ਕਾਬੂ, ਮਾਰੂ ਹਥਿਆਰ ਤੇ ਵਾਹਨ ਬਰਾਮਦ, ਗੈਂਗ ਦੇ ਫਰਾਰ ਮੈਂਬਰਾਂ ਦੀ ਭਾਲ ਜਾਰੀ

ਮਾਲੇਰਕੋਟਲਾ (ਦ ਸਟੈਲਰ ਨਿਭਜ਼): ਸੰਗਠਿਤ ਅਪਰਾਧਾਂ ਵਿਰੁੱਧ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਵੱਡੀ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ਦੌਰਾਨ ਲੁਟੇਰਿਆਂ ਦੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਮਾਰੂ ਹਥਿਆਰ ਬਰਾਮਦ ਕੀਤੇ। ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਚਾਰ ਹੋਰ ਫਰਾਰ ਹਨ ਜਿਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ । ਮੁਲਜ਼ਮਾਂ ਦੀ ਪਛਾਣ ਮੁਹੰਮਦ ਬਿਲਾਲ ਉਰਫ ਚੀਕੂ, ਮੁਹੰਮਦ ਆਬਿਦ ਉਰਫ ਲੱਡੂ, ਮੁਹੰਮਦ ਆਬਿਦ ਉਰਫ ਮੋਤੇਵਾਲਾ ਅਤੇ ਮੁਹੰਮਦ ਯਾਮੀਨ ਉਰਫ ਬੌਬੀ ਵਜੋਂ ਹੋਈ ਹੈ।

Advertisements

ਸੀਨੀਅਰ ਪੁਲਿਸ ਕਪਤਾਨ, ਮਾਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ, ਨੇ ਕਿਹਾ ਕਿ ਇਹ ਕਾਰਵਾਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਵਿੱਢੀ ਗਈ ਮੁਹਿੰਮ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਤੱਤਾਂ ‘ਤੇ ਨਜ਼ਰ ਰੱਖਣ ਲਈ ਸਬ-ਡਵੀਜ਼ਨ ਪੱਧਰ ‘ਤੇ ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਵਿਸ਼ੇਸ਼ ਆਪ੍ਰੇਸ਼ਨ ਇੱਕ ਸੂਹ ਦੇ ਅਧਾਰ ‘ਤੇ ਚਲਾਇਆ ਗਿਆ ਸੀ ਕਿ ਗਰੋਹ ਜਲਦੀ ਹੀ ਕਿਸੇ ਗੈਸ ਸਟੇਸ਼ਨ ਜਾਂ ਦੁਲਮਾ ਪਿੰਡ ਵਿੱਚ ਇੱਕ ਇਮਾਰਤ ‘ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ। ਉਪ ਪੁਲਿਸ ਕਪਤਾਨ (ਡੀਐਸਪੀ) ਅਹਿਮਦਗੜ੍ਹ ਦੀ ਨਿਗਰਾਨੀ ਹੇਠ ਅਹਿਮਦਗੜ੍ਹ ਦੇ ਸਟੇਸ਼ਨ ਹਾਊਸ ਅਫ਼ਸਰ (ਐਸਐਚਓ) ਦੀ ਅਗਵਾਈ ਹੇਠਲੀ ਪੁਲੀਸ ਟੀਮ ਨੇ ਛਾਪਾ ਮਾਰ ਕੇ ਚਾਰ ਵਿਅਕਤੀਆਂ ਨੂੰ ਦਬੋਚ ਲਿਆ ਜਦਕਿ ਚਾਰ ਹੋਰ ਹਨੇਰੇ ਵਿੱਚ ਮੌਕੇ ਤੋਂ ਫਰਾਰ ਹੋ ਗਏ। ਕਾਰਵਾਈ ਦੌਰਾਨ, ਪੁਲਿਸ ਨੇ ਦੋ ਲੋਹੇ ਦੀਆਂ ਰਾਡਾਂ (ਚੋਰੀ ਕਰਨ ਲਈ ਵਰਤੇ ਜਾਣ ਵਾਲੇ ਸੰਦ), ਦੋ ਵੱਡੇ ਚਾਕੂ ਅਤੇ ਇੱਕ ਕਾਲੇ ਰੰਗ ਦਾ ਪੈਸ਼ਨ ਮੋਟਰਸਾਈਕਲ ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ-13 ਏਈ 2674 ਮੁੱਖ ਦੋਸ਼ੀ ਬਿਲਾਲ ਦੁਆਰਾ ਵਰਤਿਆ ਜਾਂਦਾ ਸੀ, ਬਰਾਮਦ ਕੀਤਾ ਹੈ।

ਖੱਖ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਪਸ਼ੂਆਂ ਦੀ ਤਸਕਰੀ/ਕਤਲੇਆਮ ਅਤੇ ਲੁੱਟ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਸਨ। “ਉਹ ਸ਼ਾਂਤੀ ਲਈ ਇੱਕ ਵੱਡਾ ਖ਼ਤਰਾ ਸਨ ਕਿਉਂਕਿ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਮਾਰੂ ਹਥਿਆਰਾਂ ਨਾਲ ਲੈਸ ਸਨ,” ਉਨਾ ਕਿਹਾ।

ਚਾਰ ਫਰਾਰ ਮੁਲਜ਼ਮਾਂ ਦੀ ਪਛਾਣ ਸਾਹਿਦ ਰੂੜੇਵਾਲਾ, ਪਰਵੇਜ਼ ਉਰਫ ਮੱਲ ਪੱਟੂ, ਫਿਰੋਜ਼ ਅਤੇ ਉਮਰ ਵਜੋਂ ਹੋਈ ਹੈ। ਖੱਖ ਨੇ ਜ਼ੋਰ ਦੇ ਕੇ ਕਿਹਾ, “ਉਨ੍ਹਾਂ ਨੂੰ ਫੜਨ ਲਈ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਸੀਂ ਸੰਗਠਿਤ ਅਪਰਾਧਿਕ ਗਰੋਹਾਂ ਦੀ ਕਮਰ ਤੋੜ ਕੇ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਖਿਲਾਫ ਥਾਣਾ ਅਹਿਮਦਗੜ੍ਹ ਵਿਖੇ ਆਈਪੀਸੀ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਹੋਰ ਅਪਰਾਧਿਕ ਮਾਮਲਿਆਂ ਵਿਚ ਇਨ੍ਹਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।  ਗ੍ਰਿਫ਼ਤਾਰ ਕੀਤੇ ਗਏ ਚਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਅਪਰਾਧਿਕ ਪਿਛੋਕੜਾਂ ਅਤੇ ਸਹਿਯੋਗੀ ਨੈੱਟਵਰਕਾਂ ਬਾਰੇ ਹੋਰ ਪੁੱਛਗਿੱਛ ਕਰਨ ਲਈ ਉਨ੍ਹਾਂ ਦਾ ਰਿਮਾਂਡ ਮੰਗਿਆ ਜਾਵੇਗਾ।

ਐਸਐਸਪੀ ਖੱਖ ਨੇ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਮਾਲੇਰਕੋਟਲਾ ਵਿੱਚ ਸ਼ਾਂਤੀ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ, ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

LEAVE A REPLY

Please enter your comment!
Please enter your name here