
ਹਰਿਆਣਾ (ਦ ਸਟੈਲਰ ਨਿਊਜ਼)। ਸ਼ੰਭੂ ਬਾਰਡਰ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਕਿ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਹਿਚਾਣ ਬਿਸ਼ਨ ਸਿੰਘ ਵਾਸੀ ਪਿੰਡ ਖੰਡੂਰ ਬਲਾਕ ਪੱਖੋਵਾਲ, ਲੁਧਿਆਣਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਸਿਹਤ ਅੱਥਰੂ ਗੈਸ ਦੇ ਧੂੰਏ ਕਾਰਨ ਵਿਗੜੀ ਸੀ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।
Advertisements













