ਵਿਅਕਤੀ ਨਾਲ ਰੰਜਿਸ਼ ਕੱਢਣ ਕਾਰਨ ਉਸਦੇ ਦੋ ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ

ਉੱਤਰ ਪ੍ਰਦੇਸ਼ (ਦ ਸਟੈਲਰ ਨਿਊਜ਼)। ਉੱਤਰ ਪ੍ਰਦੇਸ਼ ਦੇ ਬਦਾਊਂ ਦੇ ਦੋ ਬੱਚਿਆਂ ਦਾ ਗਲਾ ਵੱਢ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।ਜਦਕਿ ਤੀਜਾ ਬੱਚਾ ਬੱਚ ਕੇ ਭੱਜ ਗਿਆ।ਮ੍ਰਿਤਕ ਬੱਚਿਆਂ ਦੀ ਪਹਿਚਾਣ ਆਯੂਸ਼ ਉਮਰ 13 ਸਾਲਾਂ ਤੇ ਅਹਾਨ ਉਮਰ 6 ਸਾਲਾਂ ਵਜੋਂ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਜਾਵੇਦ ਦੀ ਮ੍ਰਿਤਕ ਬੱਚਿਆਂ ਦੇ ਪਿਤਾ ਨਾਲ ਲੜਾਈ ਹੋ ਗਈ ਸੀ ਤੇ ਮੰਗਲਵਾਰ ਨੂੰ ਮ੍ਰਿਤਕ ਬੱਚਿਆਂ ਦਾ ਪਿਤਾ ਕੰਮ ਲਈ ਬਾਹਰ ਗਿਆ ਹੋਇਆ ਸੀ ਅਤੇ ਮਾਂ ਹੇਠਾਂ ਆਪਣਾ ਬਿਊਟੀ ਪਾਰਲਰ ਚਲਾ ਰਹੀ ਸੀ। ਘਰ ਵਿੱਚ ਕੋਈ ਨਹੀਂ ਸੀ, ਇਸ ਮੌਕੇ ਜਾਵੇਦ ਨੇ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਦੋਹਾਂ ਬੱਚਿਆਂ ਦਾ ਗਲਾ ਵੱਢ ਦਿਤਾ। ਫਿਲਹਾਲ ਜਾਵੇਦ ਪੁਲਿਸ ਮੁਕਾਬਲੇ ਵਿੱਚ ਮਾਰਿਆਂ ਗਿਆ ਤੇ ਸਾਜਿਦ ਫਰਾਰ ਦੱਸਿਆ ਜਾ ਰਿਹਾ ਹੈ।ਦੋਵੇ ਬੱਚਿਆਂ ਦੀ ਮੌਤ ਤੋਂ ਬਾਅਦ ਲੋਕ ਗੁੱਸੇ ਵਿੱਚ ਆ ਗਏ ਤੇ ਲੋਕਾਂ ਨੇ ਪੁਲਿਸ ਚੌਕੀ ਨੂੰ ਘੇਰ ਲਿਆ ਤੇ ਫਿਰ ਤਿੰਨ ਦੁਕਾਨਾਂ ਨੂੰ ਅੱਗ ਲਗਾ ਦਿੱਤੀ।ਫਿਲਹਾਲ ਪੁਲਿਸ ਫਰਾਰ ਆਰੌਪੀ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ।

Advertisements

LEAVE A REPLY

Please enter your comment!
Please enter your name here