ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਤੋਂ ਮਾਤਾ ਚਰਨ ਕੌਰ ਦੇ ਆਈਵੀਐਫ ਟ੍ਰੀਟਮੈਂਟ ਦੀ ਮੰਗੀ ਰਿਪੋਰਟ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। 17 ਮਾਰਚ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਨ੍ਹਾਂ ਦੇ ਛੋਟੇ ਭਰਾ ਨੇ ਜਨਮ ਲਿਆ। ਇਹ ਬੱਚਾ ਆਈਵੀਐਫ ਤਕਨੀਕ ਰਾਹੀਂ ਪੈਦਾ ਹੋਇਆ ਹੈ। ਜਿੱਥੇ ਕਿ ਬੱਚੇ ਦੇ ਜਨਮ ਕਾਰਨ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਨਾਲ ਬੱਚੇ ਦੇ ਜਨਮ ਬਾਰੇ ਪੰਜਾਬ ਸਰਕਾਰ ਤੋਂ ਰਿਪੋਰਟ ਮੰਗੀ ਹੈ।

Advertisements

ਕੇਂਦਰ ਸਰਕਾਰ ਨੇ ਆਈਵੀਐਫ ਤਕਨੀਕ ਦੀ ਵਰਤੋਂ ਲਈ ਮਾਤਾ ਚਰਨ ਕੌਰ ਦੀ ਉਮਰ ਨੂੰ ਲੈ ਕੇ ਸਵਾਰ ਕੀਤੇ ਹਨ। ਕਿਉਂਕਿ ਇਸ ਤਕਨੀਕ ਦੀ ਵਰਤੋਂ 21 ਤੋਂ 50 ਸਾਲ ਦੀ ਉਮਰ ਤੱਕ ਕੀਤੀ ਜਾ ਸਕਦੀ ਹੈ, ਲੇਕਿਨ ਮਾਤਾ ਚਰਨ ਕੌਰ ਦੀ ਉਮਰ 58 ਸਾਲ ਦੱਸੀ ਜਾ ਰਹੀ ਹੈ। ਕੇਂਦਰ ਸਰਕਾਰ ਨੇ ਰਿਪੋਰਟ ਵਿੱਚ ਕਿਹਾ ਕਿ ਇਸ ਮਾਮਲੇ ਦੀ ਜਾਂਚ ਅਤੇ ਏ.ਆਰ.ਟੀ. ਐਕਟ, 2021 ਦੇ ਮੁਤਾਬਕ ਇਸ ਮਾਮਲੇ ਵਿੱਚ ਕੀਤੀ ਗਈ ਕਾਰਵਾਈ ਦੀ ਰਿਪੋਰਟ ਭੇਜੀ ਜਾਵੇ।

LEAVE A REPLY

Please enter your comment!
Please enter your name here