ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਖੜੀ ਜੇਸੀਬੀ ਨਾਲ ਟਕਰਾਏ, ਹੋਈ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ-ਫਗਵਾੜਾ ਰੋਡ ਤੇ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਿੱਥੇ ਕਿ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਸੜਕ ਕਿਨਾਰੇ ਖੜੀ ਜੇਸੀਬੀ ਮਸ਼ੀਨ ਨਾਲ ਟਕਰਾ ਗਏ, ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰੋਹਿਤ ਕੁਮਾਰ, ਮਨੋਜ ਕੁਮਾਰ, ਆਸ਼ੀਸ਼ ਕੁਮਾਰ ਵਾਸੀ ਗੋਬਿੰਦਪੁਰ ਵਜੋਂ ਹੋਈ ਹੈ। ਹਾਦਸੇ ਤੋਂ ਬਾਅਦ ਜੇਸੀਬੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ।

Advertisements

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਸੀ। ਇਸ ਸਬੰਧੀ ਐਸਐਚਓ ਲਾਭ ਸਿੰਘ ਨੇ ਦੱਸਿਆ ਕਿ ਜੇਸੀਬੀ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਿੰਨੋਂ ਮ੍ਰਿਤਕ ਨੌਜਵਾਨ ਮਾਰਬਲ ਵਿਛਾਉਣ ਦਾ ਕੰਮ ਕਰਦੇ ਸਨ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਚਨਾ ਦੇ ਦਿੱਤੀ ਗਈ ਸੀ ਅਤੇ ਮੁਲਜ਼ਮ ਦੀ ਭਾਲ ਜਾਰੀ ਹੈ।

LEAVE A REPLY

Please enter your comment!
Please enter your name here