ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲਾਇਸੰਸਸ਼ੁਦਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ

ਮਾਲੇਰਕੋਟਲਾ (ਦ ਸਟੈਲਰ ਨਿਊਜ਼)।  ਜ਼ਿਲਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਆਈ.ਏ.ਐਸ. ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ. 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਮਾਲੇਰਕੋਟਲਾ ਵਿੱਚ ਚੋਣ ਪ੍ਰੀਕਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਦੇ ਲਾਇਸੈਂਸੀ ਆਪਣਾ ਅਸਲਾ ਲੋਕਲ ਥਾਣੇ ਵਿੱਚ ਜਾਂ ਲਾਇਸੰਸਸ਼ੁਦਾ ਅਸਲਾ ਡੀਲਰਾਂ ਪਾਸ ਤੁਰੰਤ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ।

Advertisements

ਜ਼ਿਲਾ ਮੈਜਿਸਟਰੇਟ, ਮਾਲੇਰਕੋਟਲਾ ਡਾ. ਪੱਲਵੀ ਨੇ ਕਿਹਾ ਕਿ ਮੁੱਖ ਚੋਣ ਅਫਸਰ, ਪੰਜਾਬ ਵੱਲੋਂ ਮਿਲੇ ਆਦੇਸ਼ਾਂ ਅਨੁਸਾਰ ਲੋਕ ਸਭਾ ਚੋਣਾਂ 2024 ਦਾ ਐਲਾਨ ਹੋ ਚੁੱਕਾ ਹੈ। ਇਸ ਲਈ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਲੋਕ ਹਿੱਤ ਵਿੱਚ ਸਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚਾੜਨ ਲਈ ਅਸਲਾ ਧਾਰੀਆਂ ਪਾਸੋਂ ਉਨ੍ਹਾਂ ਦੇ ਅਸਲੇ ਨੂੰ ਜਮ੍ਹਾਂ ਕਰਵਾਉਣੇ ਅਤਿ ਜਰੂਰੀ ਹਨ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ ਆਰਮੀ ਪ੍ਰਸੋਨਲ,ਪੈਰਾ ਮਿਲਟਰੀ ਫੋਰਸਜ਼,ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 15 ਮਈ 2024 ਤੱਕ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ।

LEAVE A REPLY

Please enter your comment!
Please enter your name here