ਜਯੋਤੀ ਥਰੈਡਜ਼ ਪ੍ਰਾਈਵੇਟ ਲਿਮਟਿਡ ਨੇ ਰੈੱਡ ਕਰਾਸ ਸੁਸਾਇਟੀ ਲਈ ਪੰਜ ਲੱਖ ਦਾ ਚੈੱਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ

ਪਟਿਆਲਾ (ਦ ਸਟੈਲਰ ਨਿਊਜ਼)। ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਮਨੀਸ਼ ਸਿੰਗਲਾ ਨੇ ਆਪਣੇ ਸੀ.ਆਰ.ਐਸ. ਫੰਡਾਂ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਨੂੰ ਭੇਂਟ ਕੀਤਾ ਹੈ।ਇਹ ਉਨ੍ਹਾਂ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੂੰ ਸੌਂਪਿਆ।

Advertisements

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਨੀਸ਼ ਸਿੰਗਲਾ ਵੱਲੋਂ ਆਪਣੇ ਪਿਤਾ ਮਦਨ ਲਾਲ ਸਿੰਗਲਾ ਦੀ ਪ੍ਰੇਰਣਾ ਸਦਕਾ ਜਯੋਤੀ ਥਰੈਡਜ਼ (ਇੰਡੀਆ) ਪ੍ਰਾਈਵੇਟ ਲਿਮਟਿਡ ਦੇ ਸੀ.ਆਰ.ਐਸ. ਫੰਡਾਂ ਵਿੱਚੋਂ ਸਮਾਜ ਭਲਾਈ ਲਈ  ਦਿੱਤੇ ਜਾ ਰਹੇ ਯੋਗਦਾਨ ਦੀ ਭਰਵੀਂ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜਿਹੇ ਦਾਨੀਆਂ ਵੱਲੋਂ ਦਿੱਤੇ ਦਾਨ ਸਦਕਾ ਰੈਡ ਕਰਾਸ ਵੱਲੋਂ ਲੋੜਵੰਦਾਂ ਦੀ ਮਦਦ ਕੀਤੀ ਜਾਂਦੀ ਹੈ, ਇਸ ਲਈ ਹੋਰ ਅਦਾਰੇ ਤੇ ਸੰਸਥਾਵਾਂ ਵੀ ਇਸੇ ਤਰ੍ਹਾਂ ਸਮਾਜ ਭਲਾਈ ਲਈ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣ।ਇਸ ਮੌਕੇ ਅਸ਼ਵਨੀ ਗਰਗ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਡਾ. ਪ੍ਰਿਤਪਾਲ ਸਿੰਘ ਸਿੱਧੂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here