ਕੇਜਰੀਵਾਲ ਦੀ ਗ੍ਰਿਫਤਾਰੀ ਲੋਕਤੰਤਰ ਦਾ ਕਤਲ: ਸਾਹੀ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਾਹੀ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਚੋਣਾਂ ਦੌਰਾਨ ਆਪ ਆਗੂ ਦੀ ਗ੍ਰਿਫ਼ਤਾਰੀ ਪੂਰੀ ਤਰ੍ਹਾਂ ਗ਼ਲਤ ਅਤੇ ਗੈਰ-ਸੰਵਿਧਾਨਕ ਹੈ। ਸਿਆਸਤ ਦਾ ਪੱਧਰ ਇਸ ਪੱਧਰ ਤੱਕ ਨੀਵਾਂ ਕੀਤਾ ਜਾ ਰਿਹਾ ਹੈ ਕਿ ਨਾ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਾ ਹੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੇ ਢੁੱਕਦੀ ਹੈ।ਉਨ੍ਹਾਂ ਕਿਹਾ ਕਿ ਹਾਰ ਦੇ ਡਰੋਂ ਬੇਵੱਸ ਹੋਈ ਮੋਦੀ ਸਰਕਾਰ ਲੋਕਤੰਤਰ ਦਾ ਘਾਣ ਕਰਦੀ ਆ ਰਹੀ ਹੈ ਅਤੇ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਸਰਕਾਰ ਦਾ ਜਾਣਾ ਤੈਅ ਹੈ। ਕੇਂਦਰ ਸਰਕਾਰ ਤੇ ਹਮਲਾ ਬੋਲਦੇ ਹੋਏ ਸਾਹੀ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਤਾਨਾਸ਼ਾਹ ਵਾਂਗ ਕੰਮ ਕਰ ਰਿਹਾ ਹੈ।ਜਨਤਾ ਦੀ ਭਲਾਈ ਲਈ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾ ਧਮਕਾ ਕੇ ਚੁੱਪ ਕਰਵਾਇਆ ਜਾ ਰਿਹਾ ਹੈ।

Advertisements

ਇਸ ਤੋਂ ਵੀ ਗੱਲ ਨਹੀਂ ਬਣਦੀ ਤਾਂ ਕੇਂਦਰ ਸਰਕਾਰ ਸੀਬੀਆਈ. ਦੀ ਛਾਪੇਮਾਰੀ ਅਤੇ ਈਡੀ ਦਾ ਸਹਾਰਾ ਲੈ ਕੇ ਆਪਣੇ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਚ ਹਫੜਾ-ਦਫੜੀ ਵਾਲੀ ਸਥਿਤੀ ਪੈਦਾ ਹੋ ਗਈ ਹੈ। ਇਕ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕੇਂਦਰ ਸਰਕਾਰ ਈਡੀ ਰਾਹੀਂ ਆਵਾਜ਼ ਉਠਾਉਣ ਵਾਲਿਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵੱਡੇ-ਵੱਡੇ ਉਦਯੋਗਪਤੀਆਂ ਨੂੰ ਸਿੱਧਾ ਸਮਰਥਨ ਦੇ ਕੇ ਮੋਦੀ ਸਰਕਾਰ ਗਰੀਬਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀ ਹੈ। ਗਰੀਬਾਂ ਦੀ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਸਿਆਸੀ, ਜਮਹੂਰੀ ਅਤੇ ਸੰਵਿਧਾਨਕ ਨੈਤਿਕਤਾ ਅਤੇ ਮਰਿਆਦਾ ਨੂੰ ਛਿੱਕੇ ਟੰਗ ਕੇ ਦੇਸ਼ ਤੇ ਅਣਐਲਾਨੀ ਐਮਰਜੈਂਸੀ ਲਗਾ ਦਿੱਤੀ ਹੈ।ਆਪ ਦਾ ਹਰ ਵਰਕਰ ਗਰੀਬਾਂ ਦੇ ਮਸੀਹਾ ਅਤੇ ਹਰਮਨ ਪਿਆਰੇ ਨੇਤਾ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹੇ ਹਨ।

ਸਾਹੀ ਨੇ ਕਿਹਾ ਕਿ ਮੋਦੀ ਸਰਕਾਰ ਆਪ ਆਗੂਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੇ ਈਡੀ ਨੂੰ ਭਾਜਪਾ ਦੀ ਕਠਪੁਤਲੀ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੀ ਹੈ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਾਹੀ ਨੇ ਆਕ੍ਰਮਾਨ ਹਮਲਾਵਰ ਰਵੱਈਆ ਦਿਖਾਉਂਦੇ ਹੋਏ ਕਿਹਾ ਕਿ ਜੇਕਰ ਈਡੀ ਲਕਸ਼ਮਣ ਰੇਖਾ ਨੂੰ ਪਾਰ ਕਰਦੀ ਹੈ, ਤਾਂ ਇਹ ਦੇਸ਼ ਲਈ ਮੰਦਭਾਗਾ ਹੈ।

LEAVE A REPLY

Please enter your comment!
Please enter your name here