ਰਸਨਹੇੜੀ ਦੇ ਨੌਜ਼ਵਾਨ ਦੀ ਇਟਲੀ ਵਿੱਚ ਦਿਮਾਗ ਦੀ ਨਾੜੀ ਫਟਣ ਨਾਲ ਹੋਈ ਮੌਤ

ਰਸਨਹੇੜੀ (ਦ ਸਟੈਲਰ ਨਿਊਜ਼)। ਰਸਨਹੇੜੀ ਦੇ ਨੌਜ਼ਵਾਨ ਦੀ ਇਟਲੀ ਵਿੱਚ ਦਿਮਾਗ ਦੀ ਨਾੜੀ ਫਟਣ ਨਾਲ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਸਿੰਘ ਜੋ ਕਿ ਆਪਣੀ ਰੋਜੀ ਰੋਟੀ ਕਮਾਉਣ ਲਈ ਇਟਲੀ ਗਿਆ ਸੀ। ਜਾਣਕਾਰੀ ਮੁਤਾਬਕ ਜਤਿੰਦਰ ਬਨਿਓਲੋ ਸਨਵੀਤੋ ਜ਼ਿਲ੍ਹਾ ਮਾਨਤੋਵਾ ਵਿਖੇ ਰਹਿੰਦਾ ਸੀ ਅਤੇ ਫੈਕਟਰੀ ‘ਚ ਕੰਮ ਕਰਦਾ ਸੀ। ਮ੍ਰਿਤਕ ਦੇ ਪਿਤਾ ਸ਼ਰਨਜੀਤ ਜੋ ਕਿ ਇਟਲੀ ਵਿਚ ਰਹਿੰਦੇ ਹਨ, ਉਹਨਾਂ ਨੇ ਹੀ ਜਤਿੰਦਰ ਨੂੰ ਇਟਲੀ ਬੁਲਾਇਆ ਸੀ। ਹਾਂਲਾਂਕਿ ਜਤਿੰਦਰ ਦੇ ਪਿਤਾ ਵੀ ਕਾਫ਼ੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ।

Advertisements

ਮ੍ਰਿਤਕ ਦੇ ਦੋਸਤ ਜਗਤਾਰ ਨੇ ਦੱਸਿਆ ਕਿ ਜਤਿੰਦਰ ਦਾ ਅੰਤਿਮ ਸੰਸਕਾਰ ਪੰਜਾਬ ਵਿੱਚ ਹੀ ਕੀਤਾ ਜਾਵੇਗਾ। ਉਹਨਾਂ ਇਟਲੀ ਦੀਆਂ ਸਮਾਜਿਕ, ਧਾਰਮਿਕ ਜੱਥੇਬੰਦੀਆਂ ਨੂੰ ਅਪੀਲ ਕੀਤੀ ਕਿ ਜਤਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਲਈ ਆਰਥਿਕ ਮਦਦ ਕੀਤੀ ਜਾਵੇ। ਜਤਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here