ਦ ਲਾਈਫ ਹੇਲਪਰਸ ਕਪੂਰਥਲਾ ਵੱਲੋਂ ਖੂਨਦਾਨ ਕੈਂਪ 23 ਮਾਰਚ ਨੂੰ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਦ ਲਾਈਫ ਹੇਲਪਰਸ ਕਪੂਰਥਲਾ ਵਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਇਕ ਖੂਨਦਾਨ ਕੈਂਪ ਆਨੰਦ ਗਰੁੱਪ ਕਪੂਰਥਲਾ ਦੇ ਸਹਿਯੋਗ ਨਾਲ ਆਨੰਦ ਪਬਲਿਕ ਸਕੂਲ ਕਪੂਰਥਲਾ ਵਿਖੇ ਅੱਜ 23 ਮਾਰਚ ਨੂੰ ਲਗਾਇਆ ਜਾ ਰਿਹਾ ਹੈ। ਕੈਂਪ ਦੀ ਜਾਣਕਾਰੀ ਦਿੰਦੇ ਹੋਏ ਦ ਲਾਈਫ ਹੇਲਪਰਸ ਕਪੂਰਥਲਾ ਦੇ ਸਚਿਨ ਅਰੋੜਾ, ਆਨੰਦ ਗਰੁੱਪ ਦੇ ਮੈਨੇਜਿੰਗ  ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਡਾ. ਅਰਵਿੰਦਰ ਸਿੰਘ ਸੇਖੋਂ ਅਤੇ ਡਾ ਦੀਪਕ ਅਰੋੜਾ ਨੇ ਕਿਹਾ ਕਿ ਖੂਨਦਾਨ ਬਹੁਤ ਹੀ ਨੇਕ ਕੰਮ ਹੈ।

Advertisements

ਇਕ ਸਵਸਥ ਵਿਅਕਤੀ ਸਾਲ ਵਿਚ ਚਾਰ ਵਾਰ ਖੂਨਦਾਨ ਕਰਕੇ ਕਈ ਲੋਕਾਂ ਦੀ ਜਿੰਦਗੀ ਬਚਾ ਸਕਦਾ ਹੈ. ਉਨ੍ਹਾਂ ਕਿਹਾ ਕਿ ਖੂਨਦਾਨ ਨਾਲ ਸਰੀਰ ਤੇ ਕੋਈ ਮਾੜਾ ਪ੍ਰਭਾਵ ਨਹੀਂ ਪੈਂਦਾ ਸਗੋਂ ਇਸ ਖੂਨਦਾਨ ਕਰਨ ਨਾਲ ਵਿਅਕਤੀ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਬਚ ਜਾਂਦਾ ਹੈ। ਇਸ ਲਈ ਹਰ ਸਿਹਤਮੰਦ ਵਿਅਕਤੀ ਨੂੰ ਇਸ ਕੈੰਪ ਵਿਚ ਆ ਕੇ ਖੂਨਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਪ ਵਿੱਚ ਖੂਨਦਾਨ ਕਰਨ ਵਾਲੇ ਹਰ ਖੂਨਦਾਨੀ ਨੂੰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਖੂਨਦਾਨ ਪ੍ਰਤੀ ਜਾਗਰੂਕਤਾ ਲਿਆਉਣ ਲਈ ਸਕੂਲੀ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ।

LEAVE A REPLY

Please enter your comment!
Please enter your name here