Sunday, October 18, 2026
Home Latest ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਘਬਰਾਹਟ ਹੈ:...

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਗ੍ਰਿਫਤਾਰੀ ਭਾਜਪਾ ਦੀ ਘਬਰਾਹਟ ਹੈ: ਸਾਹੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਭਾਜਪਾ ਦੀ ਘਬਰਾਹਟ ਦੱਸਦਿਆਂ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਸਾਹੀ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਆਗੂਆਂ ਖ਼ਿਲਾਫ਼ ਈਡੀ-ਸੀਬੀਆਈ ਦੀ ਕਾਰਵਾਈ ਵਿਰੋਧੀ ਪਾਰਟੀਆਂ ਦੇ  ਨੇਤਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਹੈ,ਕਿਉਂਕਿ ਈਡੀ ਕੇਂਦਰ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ।ਵਿਰੋਧੀ ਪਾਰਟੀਆਂ ਦੇ ਆਗੂ ਚੋਣਾਂ ਵਿੱਚ ਆਪਣੇ ਵਿਚਾਰ ਬਿਹਤਰ ਢੰਗ ਨਾਲ ਪੇਸ਼ ਨਾ ਕਰ ਸਕਣ,ਉਹ ਦਬਾਅ ਵਿੱਚ ਰਹਿਣ ਅਤੇ ਬੋਲਣ ਦੇ ਯੋਗ ਨਾ ਰਹਿਣ।ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਨਾ ਕਰ ਸਕਣ,ਇਸਦੇ ਲਈ ਉਨ੍ਹਾਂਨੂੰ ਰੋਕਣ ਲਈ ਈਡੀ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Advertisements

ਸਾਹੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਕੇਜਰੀਵਾਲ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਰੁੱਧ ਝੂਠੇ ਕੇਸ ਬਣਾਏ ਜਾ ਰਹੇ ਹਨ।ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ ਕਿ ਈਡੀ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਜਨਤਾ ਦੀ ਸੇਵਾ ਚ ਦਿਨ-ਰਾਤ ਨਿਰਸਵਾਰਥ ਹੋ ਕੇ ਕੰਮ ਕਰਨ ਵਾਲੇ ਵਿਅਕਤੀ ਤੇ ਭਾਜਪਾ ਦੀ ਮੋਦੀ ਸਰਕਾਰ ਝੂਠੇ ਕੇਸ ਪਾ ਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਸਾਹੀ ਨੇ ਕਿਹਾ ਕਿ ਮੋਦੀ ਸਰਕਾਰ ਆਪ ਆਗੂਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰ ਰਹੀ ਹੈ।ਉਨ੍ਹਾਂ ਨੇ ਈਡੀ ਨੂੰ ਭਾਜਪਾ ਦੀ ਕਠਪੁਤਲੀ ਕਰਾਰ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੀ ਹੈ,ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ।

LEAVE A REPLY

Please enter your comment!
Please enter your name here