ਹੁਸ਼ਿਆਰਪੁਰ ‘ਚ ਤੂੜੀ ਵਾਲੀ ਟਰਾਲੀ ਪਲਟਣ ਕਾਰਨ 1 ਨੌਜਵਾਨ ਦੀ ਮੌਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਮਾਰਗ ਤੇ ਪਿੰਡ ਸਤਨੌਰ ਨੇੜੇ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਮਿਲੀ ਹੈ। ਜਿੱਥੇ ਕਿ ਤੂੜੀ ਦੀ ਟਰਾਲੀ ਪਲਟ ਗਈ ਅਤੇ ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਏਐੱਸਆਈ ਲਖਬੀਰ ਸਿੰਘ ਨੇ ਦੱਸਿਆ ਕਿ ਤੜਕੇ ਕਰੀਬ 5 ਵਜੇ  ਤੂੜੀ ਦੀ ਭਰੀ ਟਰਾਲੀ ਦੀ ਸਤਨੌਰ ਪਿੰਡ ਦੀ ਹੱਡਾਰੋੜੀ ਕੋਲ ਹੁੱਕ ਟੁੱਟਣ ਕਾਰਨ ਟਰਾਲੀ ਪਲਟ ਗਈ। ਜਿਸ ਵਿੱਚ ਟਰੈਕਟਰ ਸਵਾਰ ਦੋ ਵਿਅਕਤੀ ਵਿਚਕਾਰ ਫਸ ਗਏ। ਜਿਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਸਰਾ ਜ਼ਖ਼ਮੀ ਹੋ ਗਿਆ। ਜਿਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਹਾਦਸੇ ਬਾਰੇ ਪਾਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Advertisements

LEAVE A REPLY

Please enter your comment!
Please enter your name here