ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ, 1 ਦੀ ਮੌਤ, 1 ਜ਼ਖਮੀ

ਮੁਕਤਸਰ (ਦ ਸਟੈਲਰ ਨਿਊਜ਼)। ਮੁਕਤਸਰ ਵਿੱਚ ਬੀਤੀ ਸ਼ਾਮ ਕੋਟਕਪੂਰਾ ਰੋਡ ਤੇ ਮੋਟਰਸਾਈਕਲ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਵਾਸੀ ਪਿੰਡ ਵੜਿੰਗ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਕੋਟਕਪੂਰਾ ਤੋਂ ਮੁਕਤਸਰ ਵੱਲ ਆ ਰਹੀ ਸੀ ਤੇ ਮੋਟਰਸਾਈਕਲ ਸਵਾਰ ਮੁਕਤਸਰ ਕੋਟਕਪੂਰਾ ਵੱਲ ਜਾ ਰਿਹਾ ਸੀ ਤਾਂ ਜਦੋ ਉਹ ਨਿੱਜੀ ਪੈਲੇਸ ਨੇੜੇ ਪਹੁੰਚੇ ਤਾਂ ਦੋਵੇ ਵਾਹਨਾਂ ਦੀ ਆਪਸ ਵਿੱਚ ਟੱਕਰ ਹੋ ਗਈ।

Advertisements

ਜਿਸ ਕਾਰਨ ਦੋਨੋਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਕਾਰ ਡਰਾਈਵਰ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਮੁਕਤਸਰ ਪਹੁੰਚਾਇਆ ਗਿਆ।

LEAVE A REPLY

Please enter your comment!
Please enter your name here