ਭਾਜਪਾ ਨੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ

ਕਪੂਰਥਲਾ (ਦ ਸਟੈਲਰ ਨਿਊਜ਼) ਗੌਰਵ ਮੜੀਆ। ਯੂਥ ਭਾਰਤੀ ਜਨਤਾ ਪਾਰਟੀ ਨੇ ਅੱਜ ਕ੍ਰਾਂਤੀਕਾਰੀ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਅਮਰ ਸ਼ਹੀਦੀ ਦਿਹਾੜੇ ਤੇ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਦੀ ਦੇ ਦਿਸ਼ਾ ਨਿਰਦੇਸ਼ ਦੇ ਤਹਿਤ ਯੂਥ ਭਾਜਪਾ ਵੱਲੋਂ ਸ਼ਹੀਦ ਭਗਤ ਸਿੰਘ ਚੋਂਕ ਵਿਖੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਮਾਂ ਭਾਰਤੀ ਲਈ ਆਪਣਾ ਸਭ ਕੁਝ ਕੁਰਬਾਨ ਕਰਨ ਵਾਲੇ ਦੇਸ਼ ਭਗਤੀ ਦੇ ਅਦੁੱਤੀ ਪ੍ਰਤੀਕ ਅਮਰ ਸ਼ਹੀਦ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਤੇ ਕੋਟਿ-ਕੋਟਿ ਪ੍ਰਣਾਮ ਕੀਤਾ।ਖੋਜੇਵਾਲ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।ਇਨ੍ਹਾਂ ਤਿੰਨਾਂ ਯੋਧਿਆਂ ਦੀ ਕੁਰਬਾਨੀ ਨੂੰ 92 ਸਾਲ ਦੇ ਕਰਿਬ ਬੀਤ ਚੁੱਕੇ ਹਨ।

ਅਦਾਲਤ ਦੇ ਹੁਕਮਾਂ ਅਨੁਸਾਰ ਇਨ੍ਹਾਂ ਤਿੰਨਾਂ ਨੂੰ 24 ਮਾਰਚ 1931 ਨੂੰ ਸਵੇਰੇ 8 ਵਜੇ ਫਾਂਸੀ ਦਿੱਤੀ ਜਾਣੀ ਸੀ ਪਰ ਇਨ੍ਹਾਂ ਨੂੰ 23 ਮਾਰਚ 1931 ਨੂੰ ਸ਼ਾਮ 7 ਵਜੇ ਦੇ ਕਰੀਬ ਫਾਂਸੀ ਦੇ ਦਿੱਤੀ ਗਈ।ਮਾਰਚ 1931 ਨੂੰ ਵਾਪਰੀ ਇਤਿਹਾਸ ਦੀ ਹੋਈ ਸਭ ਤੋਂ ਵੱਡੀ ਘਟਨਾ ਨੂੰ ਸ਼ਹੀਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਆਜ਼ਾਦੀ ਸੰਗਰਾਮ ਪ੍ਰਤੀ ਨੌਜਵਾਨਾਂ ਵਿੱਚ ਨਵੀਂ ਊਰਜਾ ਭਰਨ ਵਾਲੇ ਕ੍ਰਾਂਤੀਕਾਰੀ ਅਤੇ ਅਮਰ ਸ਼ਹੀਦ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਅਸੀਂ ਸਾਰੇ ਭਾਜਪਾ ਵਰਕਰਾਂ ਨੇ ਸ਼ਰਧਾਂਜਲੀ ਦਿੱਤੀ  ਹੈ।ਅੱਜ ਪੂਰਾ ਦੇਸ਼ ਉਨ੍ਹਾਂ ਦੀ ਕੁਰਬਾਨੀ,ਸਾਹਸ ਅਤੇ ਬਹਾਦਰੀ ਨੂੰ ਸ਼ਰਧਾਂਜਲੀ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਰਤ ਯੋਧਿਆਂ,ਸੈਨਾਨੀਆਂ ਅਤੇ ਸ਼ਹੀਦਾਂ ਦਾ ਦੇਸ਼ ਹੈ। ਉਨ੍ਹਾਂ ਕਿਹਾ ਕਿ ਭਾਰਤ ਮਾਤਾ ਦੇ ਸ਼ਹੀਦ ਅਮਰ ਹਨ ਅਤੇ ਮਹਾਨ ਸ਼ਹੀਦਾਂ ਦੀ ਰਾਸ਼ਟਰਵਾਦ ਦੀ ਭਾਵਨਾ ਅਤੇ ਬਹਾਦਰੀ ਦੀ ਯਾਦ ਦਿਵਾਉਂਦੇ ਹਨ।ਇਸ ਮੌਕੇ ਭਾਜਪਾ ਜਿਲ੍ਹਾ ਮੀਤ ਪ੍ਰਧਾਨ ਅਸ਼ਵਨੀ ਤੁਲੀ,ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ,ਡਾ: ਅਨੁਰਾਗ ਸ਼ਰਮਾ,ਵਿੱਕੀ ਗੁਜਰਾਲ,ਰੋਸ਼ਨ ਲਾਲ ਸੱਭਰਵਾਲ, ਰਾਜਨ ਠੀਗੀ,ਅਨਿਲ ਵਾਲੀਆ, ਐਡਵੋਕੇਟ ਹੈਰੀ ਸ਼ਰਮਾ,ਰਾਜਨ ਚੌਹਾਨ,ਸਰਬਜੀਤ ਬੰਟੀ,ਸਾਹਿਲ ਵਾਲੀਆ,ਜਸ਼ਨ,ਅਮਨ, ਬੰਟੀ, ਵਿਸ਼ਾਲ,ਅਮਨ ਭਜਨੀ,ਰਾਜਨ,ਵਿੱਕੀ,ਅਨਮੋਲ, ਹਰਮਨ,ਕੌਸ਼ਲ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here