ਫੋਰਸ ਦੇ ਜਵਾਨ ਨੇ ਜਿੰਦਗੀ ਨੂੰ ਕਿਹਾ ਅਲਵਿਦਾ, 11 ਮਾਰਚ ਨੂੰ ਹੋਇਆ ਸੀ ਵਿਆਹ

ਹੁਸ਼ਿਆਰਪੁਰ/ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਤਾਇਨਾਤ ਏਅਰ ਫੋਰਸ ਦੇ ਜਵਾਨ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਵਿਚ ਫੰਦਾ ਲਗਾ ਕੇ ਖੁਦ-ਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਹਿਚਾਣ ਦੀਪਕ ਕੁਮਾਰ ਯਾਦਵ ਉਮਰ 26 ਸਾਲ ਦੇ ਰੂਪ ਵਜੋਂ ਹੋਈ ਹੈ। ਉਹ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਹੰਡਿਆਇਆ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਉਹ ਲੰਬੇ ਸਮੇਂ ਤੋਂ ਜਲੰਧਰ ਦੇ ਆਦਮਪੁਰ ਏਅਰਬੇਸ ਉਤੇ ਤਾਇਨਾਤ ਸੀ। ਕੁਝ ਦਿਨ ਪਹਿਲਾਂ ਹੀ ਉਹ ਛੁੱਟੀ ਲੈ ਕੇ ਆਪਣੇ ਘਰ ਗਿਆ ਸੀ। ਆਪਣੇ ਘਰ ਵਿਚ ਉਸ ਨੇ ਆਤਮ ਹੱਤਿਆ ਕਰ ਲਈ ਹੈ। ਇਸ ਮਾਮਲੇ ਸਬੰਧੀ ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਦੀਪਕ ਕੁਮਾਰ ਯਾਦਵ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ ਵਿਚ ਸੌਂ ਗਿਆ ਸੀ। ਉਹ ਹਰ ਰੋਜ਼ ਸਵੇਰੇ ਜਲਦੀ ਉੱਠਦਾ ਸੀ ਪਰ ਅੱਜ ਕਾਫੀ ਸਮਾਂ ਬੀਤ ਜਾਣ ਦੇ ਬਾਅਦ ਵੀ ਉਹ ਨਹੀਂ ਉਠਿਆ ਤਾਂ ਪਰਿਵਾਰਕ ਮੈਂਬਰ ਉਸ ਨੂੰ ਜਗਾਉਣ ਲਈ ਉਸ ਦੇ ਕਮਰੇ ਵਿਚ ਗਏ। ਪਰਿਵਾਰਕ ਮੈਂਬਰਾਂ ਨੇ ਦੇਖਿਆ ਕਿ ਦੀਪਕ ਕੁਮਾਰ ਫੰਦੇ ਨਾਲ ਲਟਕ ਰਿਹਾ ਸੀ।

Advertisements

ਉਸ ਤੋਂ ਬਾਅਦ ਪਰਿਵਾਰ ਵਲੋਂ ਦੀਪਕ ਨੂੰ ਤੁਰੰਤ ਹੇਠਾਂ ਉਤਾਰਿਆ ਗਿਆ ਅਤੇ ਉਸਨੂੰ ਪ੍ਰਯਾਗਰਾਜ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਮੁੱਢਲੀ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਗਈ। ਦੀਪਕ ਆਪਣੇ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ ਉਸ ਦਾ ਛੋਟਾ ਭਰਾ ਅਨਿਲ ਪਰਿਵਾਰ ਨਾਲ ਰਹਿੰਦਾ ਸੀ ਅਤੇ ਦੀਪਕ ਦੀ ਇੱਕ ਛੋਟੀ ਭੈਣ ਹੈ। ਦੱਸਿਆ ਜਾ ਰਿਹਾ ਹੈ ਕਿ ਦੀਪਕ ਦਾ 11 ਮਾਰਚ ਨੂੰ  ਹੀ ਵਿਆਹ ਹੋਇਆ ਸੀ ਅਤੇ  ਉਹ 2 ਮਾਰਚ ਨੂੰ ਵਿਆਹ ਲਈ ਹੀ ਛੁੱਟੀ ਤੇ ਆਪਣੇ ਘਰ ਆਇਆ ਸੀ। ਘਰ ਵਿੱਚ ਵਿਆਹ ਦੀਆਂ ਖੁਸ਼ੀਆਂ ਗਮੀ ਵਿੱਚ ਬਦਲ ਗਈਆਂ। ਪੁਲਿਸ ਨੂੰ ਫਿਲਹਾਲ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਅਤੇ ਨਾ ਹੀ ਪਰਿਵਾਰ ਨੇ ਕਿਸੇ ਉਤੇ ਸ਼ੱਕ ਪ੍ਰਗਟਾਇਆ ਹੈ। ਜਿਸ ਕਾਰਨ ਪੁਲਿਸ ਵਲੋਂ ਪਰਿਵਾਰ ਦੇ ਬਿਆਨ ਦਰਜ ਕਰਕੇ ਇਤਫਾਕੀਆ ਕਾਰਵਾਈ ਕੀਤੀ ਗਈ ਹੈ।

LEAVE A REPLY

Please enter your comment!
Please enter your name here