ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਨੇ ਜ਼ਿਲ੍ਹੇ ਦੇ ਚਾਰ ਪਿੰਡਾਂ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ

ਅਮਰਗੜ੍ਹ/ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਅੱਜ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਮਾਲੇਰਕੋਟਲਾ ਡਾ. ਸਿਮਰਤ ਕੌਰ ਆਈ.ਪੀ.ਐਸ, ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮਾਲੇਰਕੋਟਲਾ ਦੇ ਚਾਰ ਪਿੰਡਾਂ ( ਅਮਰਗੜ੍ਹ ਦੇ ਪਿੰਡ ਬਾਗੜੀਆਂ, ਚੌਦਾ ਅਤੇ ਮਾਲੇਰਕੋਟਲਾ ਸਬ ਡਵੀਜਨ ਦੇ ਪਿੰਡ ਭੂਦਾਨ ਅਤੇ ਝੁਨੇਰ ) ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ.) ਚਲਾਏ ਗਏ। ਐਸ.ਪੀ (ਇਨਵੈਸਟੀਗੇਸ਼ਨ). ਮਾਲੇਰਕੋਟਲਾ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਵਿੱਚ ਦੋ ਵਿਸ਼ੇਸ਼ ਟੀਮਾਂ ਦਾ ਗਠਨ ਡੀ.ਐਸ.ਪੀ ਮਾਲੇਰਕੋਟਲਾ ਸ. ਗੁਰਦੇਵ ਸਿੰਘ ਅਤੇ ਡੀ.ਐਸ.ਪੀ ਅਮਰਗੜ੍ਹ ਸ਼. ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ ।

Advertisements

ਐਸ.ਐਸ.ਪੀ. ਮਾਲੇਰਕੋਟਲਾ ਡਾ: ਸਿਮਰਤ ਕੌਰ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨਾਂ ਨਾਲ ਸਖਤੀ ਨਾਲ ਨਜਿੱਠੇਗੀ। ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ ਲੜਾਈ ਨੂੰ ਹੋਰ ਮਜਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ। ਟਾਰਗੇਟਿਡ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਚਲਾਉਣ ਦਾ ਮਕਸਦ ਕੇਵਲ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ । ਡੀ.ਐਸ.ਪੀਜ਼ ਦੀ ਅਗਵਾਈ ਵਿੱਚ ਗਠਿਤ ਇਨ੍ਹਾਂ ਟੀਮਾਂ ਵਲੋਂ ਜ਼ਿਲ੍ਹਾ ਦੇ 04 ਪਿੰਡਾਂ ਵਿੱਚ ਸਵੇਰੇ ਸਮੇ ਘਰ-ਘਰ ਜਾ ਕੇ ਸਰਚ ਓਪਰੇਸ਼ਨ ਅਭਿਆਨ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਅਪਰਾਧ ਦੇ ਹੌਟਸਪੌਟਸ ਦੀ ਸ਼ਨਾਖਤ ਤੋਂ ਬਾਅਦ ਇਹ ਕਾਰਵਾਈ ਚਲਾਈ ਗਈ। ਇਸ ਕਾਰਵਾਈ ਦੌਰਾਨ ਸ਼ੱਕੀ ਸ਼ਰਾਬ ਅਤੇ ਨਸ਼ਾ ਤਸਕਰਾਂ ਦੇ ਘਰਾਂ ਦੀ ਪੂਰੀ ਤਲਾਸ਼ੀ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਹੋਰ ਪੁੱਛ ਗਿੱਛ ਲਈ ਘੇਰੇ ਵਿੱਚ ਲਿਆ । ਐਸ.ਐਸ.ਪੀ. ਨੇ ਕਿਹਾ ਕਿ ਅਪਰਾਧ ਨੂੰ ਰੋਕਣ ਲਈ ਇਸ ਤਰ੍ਹਾਂ ਦੇ ਆਪ੍ਰੇਸ਼ਨ ਨਿਯਮਿਤ ਤੌਰ ‘ਤੇ ਕੀਤੇ ਜਾਣਗੇ ਤਾਂ  ਜੋ ਜ਼ਿਲ੍ਹੇ ਨੂੰ ਕਰਾਇਮ ਮੁਕਤ ਕੀਤਾ ਜਾ ਸਕੇ ।

LEAVE A REPLY

Please enter your comment!
Please enter your name here