ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੀ ਤਿਕੜੀ ਨੇ ਭਾਰਤ ਮਾਤਾ ਦੇ ਚਰਨਾਂ ‘ਚ ਦਿੱਤੀ ਮਹਾਨ ਕੁਰਬਾਨੀ: ਵਿਜੇ ਸਾਂਪਲਾ

ਫਗਵਾੜਾ/ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਅਜਾਦੀ ਦੇ ਮਤਵਾਲੇ ਅਤੇ ਮੌਤ ਨੂੰ ਦੁਲਹਨ ਕਹਿਣ ਵਾਲੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਹੈ।ਮਾਂ ਭਾਰਤੀ ਦੇ ਇਸ ਬਹਾਦਰ ਪੁੱਤਰ ਅੱਗੇ ਪੂਰਾ ਦੇਸ਼ ਸਿਰ ਝੁਕਾਉਂਦਾ ਹੈ।ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਅਜ਼ਾਦ ਕਰਵਾਉਣ ਲਈ ਭਗਤ ਸਿੰਘ ਨੇ ਉਸ ਉਮਰ ਵਿੱਚ ਮੌਤ ਨੂੰ ਗਲੇ ਲਗਾ ਲਿਆ ਜਦੋਂ ਲੋਕ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪਾਲਦੇ ਸਨ।ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹਿਰ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਮਨਾਇਆ ਗਿਆ।ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਵਲੋਂ ਭਾਜਪਾ ਆਗੂ ਆਸ਼ੂ ਸਾਂਪਲਾ ਦੇ ਗ੍ਰਿਹ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿਚ ਭਗਤ ਸਿੰਘ ਨੂੰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਦੱਸਦੇ ਹੋਏ ਉਨ੍ਹਾਂ ਦੇ ਮਾਰਗ ਤੇ ਚੱਲਣ ਦਾ ਸੱਦਾ ਦਿੱਤਾ ਗਿਆ।ਇਸ ਦੌਰਾਨ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਮੋਰਚਾ ਲੋਕੇਸ਼ ਬਾਲੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਿਧਾਰਥ ਰਾਜ ਦੀ ਅਗਵਾਈ ਵਿੱਚ ਆਯੋਜਿਤ ਸਮਾਗਮ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਵਿਸ਼ੇਸ਼ ਤੋਰ ਸ਼ਿਰਕਤ ਕੀਤੀ।ਇਸ ਦੌਰਾਨ ਭਾਜਪਾ ਆਗੂਆਂ ਨੇ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜਿਆਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਭਾਜਪਾ ਆਗੂਆਂ ਨੇ ਭਾਰਤ ਮਾਤਾ ਦੀ ਆਜ਼ਾਦੀ ਪ੍ਰਾਪਤ ਕਰਨ ਲਈ ਲੜਾਈ ਵਿਚ ਨੌਜਵਾਨਾਂ ਦੇ ਸੰਘਰਸ਼ ਨੂੰ ਯਾਦ ਕੀਤਾ।

Advertisements

ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਵਿਜੇ ਸਾਂਪਲਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਭਗਤ ਸਿੰਘ,ਸੁਖਦੇਵ ਅਤੇ ਰਾਜਗੁਰੂ ਦੀ ਤਿਕੜੀ ਨੇ ਭਾਰਤ ਮਾਤਾ ਦੇ ਚਰਨਾਂ ਚ ਲਾਸਾਨੀ ਕੁਰਬਾਨੀ ਦਿੱਤੀ ਸੀ।ਉਨ੍ਹਾਂ ਦੀ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕੀਤਾ ਅਤੇ ਅੰਗਰੇਜ਼ ਹਕੂਮਤ ਵਿਰੁੱਧ ਆਜ਼ਾਦੀ ਦੇ ਸੰਘਰਸ਼ ਨੂੰ ਅੱਗੇ ਵਧਾਇਆ।ਉਨ੍ਹਾਂ ਕਿਹਾ ਕਿ ਅੱਜ ਅਸੀਂ ਆਜ਼ਾਦ ਮਾਹੌਲ ਵਿੱਚ ਸਾਹ ਲੈਣ ਅਤੇ ਘੁੰਮਣ-ਫਿਰਨ ਦੇ ਯੋਗ ਹਾਂ ਕਿਉਂਕਿ ਇਨ੍ਹਾਂ ਹਜ਼ਾਰਾਂ ਲੋਕਾਂ ਨੇ ਆਪਣੀਆਂ ਜਾਨਾਂ ਦਿੱਤੀਆਂ।ਸਾਨੂੰ ਇਨ੍ਹਾਂ ਦੀਆਂ ਕੁਰਬਾਨੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਉਨ੍ਹਾਂ ਨੇ ਸਾਡੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ।ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਿਧਾਰਥ ਰਾਜ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਜਿਸ ਦਲੇਰੀ ਨਾਲ ਅੰਗਰੇਜ਼ ਸਰਕਾਰ ਨਾਲ ਆਜ਼ਾਦੀ ਲਈ ਲੜਾਈ ਲੜੀ ਸੀ, ਉਹ ਅੱਜ ਦੇ ਨੌਜਵਾਨਾਂ ਲਈ ਆਦਰਸ਼ ਹੈ।ਬਾਲੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੇਸ਼ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।ਸਾਨੂੰ ਸਾਰਿਆਂ ਨੂੰ ਉਨ੍ਹਾਂਨੂੰ ਦੇਸ਼ ਭਗਤੀ ਦੇ ਪ੍ਰਤੀਕ ਵਜੋਂ ਯਾਦ ਕਰਨਾ ਚਾਹੀਦਾ ਹੈ।ਬਾਲੀ ਨੇ ਕਿਹਾ ਕਿ ਸਾਡੇ  ਜੀਵਨ ਦਾ ਹਰ ਪਲ ਇਹਨਾਂ ਮਹਾਨ ਸ਼ਹੀਦਾਂ ਦੀ ਮਹਾਨ ਕੁਰਬਾਨੀ ਦੇ ਰਿਣੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕੋਈ ਵੀ ਨੁਕਸਾਨ ਪਹੁੰਚਾਉਣ ਦੀ ਸੋਚਣ ਵਾਲੀ ਕਿਸੇ ਵੀ ਤਾਕਤ ਨੂੰ ਪਛਾਣ ਕੇ ਉਸ ਦਾ ਮੁਕਾਬਲਾ ਕਰਨਾ ਸਾਡਾ ਫਰਜ਼ ਹੈ।ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਬਲਭਦਰਸੇਨ ਦੁੱਗਲ,ਆਸ਼ੂ ਸਾਂਪਲਾ,ਓਮ ਪ੍ਰਕਾਸ਼ ਬਿੱਟੂ,ਰਾਜ ਕੁਮਾਰ,ਰਵੀ ਕੁਮਾਰ ਮੰਤਰੀ,ਸ਼ੁਕਲਾ ਰਾਏ,ਆਕਾਸ਼, ਜੋਹਨ ਵਰਮਾ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here