Monday, October 12, 2026
Home Himachal ਪਹਾੜੀ ਤੋਂ ਪੱਥਰ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ, 7 ਜ਼ਖਮੀ

ਪਹਾੜੀ ਤੋਂ ਪੱਥਰ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ, 7 ਜ਼ਖਮੀ

ਹਿਮਾਚਲ ਪ੍ਰਦੇਸ਼ (ਦ ਸਟੈਲਰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਅੰਬ ਊਨਾ ਵਿੱਚ ਢਿੱਗਾਂ ਡਿੱਗਣ ਕਾਰਨ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਤੇ 7 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਬਿੱਲਾ ਪੁੱਤਰ ਕੇਵਲ ਸਿੰਘ ਵਾਸੀ ਫਰੀਦਕੋਟ ਤੇ ਬਲਵੀਰ ਚੰਦ ਪੁੱਤਰ ਵਤਨਾ ਰਾਮ ਵਾਸੀ ਫਰੀਦਪੁਰ ਜ਼ਿਲਾ ਜਲੰਧਰ ਵਜੋਂ ਹੋਈ।

Advertisements

ਦੱਸਿਆ ਜਾ ਰਿਹਾ ਹੈ ਕਿ ਸ਼ਰਧਾਲੂ ਚਰਨ ਗੰਗਾ ਵਿੱਚ ਇਸ਼ਨਾਨ ਕਰ ਰਹੇ ਸਨ ਤਾਂ ਅਚਾਨਕ ਪਹਾੜੀ ਤੋਂ ਕੁੱਝ ਪੱਥਰ ਡਿੱਗ ਗਏ, ਜਿਸ ਕਾਰਨ 2 ਸ਼ਰਧਾਲੂਆਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ 7 ਜ਼ਖਮੀ ਹੋ ਗਏ।ਜ਼ਖਮੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

LEAVE A REPLY

Please enter your comment!
Please enter your name here