ਵੈਗਨਾਰ ਕਾਰ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ, 2 ਦੀ ਮੌਤ, 1 ਜ਼ਖਮੀ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਫਾਜ਼ਿਲਕਾ ਦੇ ਪਿੰਡ ਲਾਲੋ ਵਾਲੀ ਨੇੜੇ ਫਿਰੋਜ਼ਪੁਰ ਹਾਈਵੇ ਤੇ ਸੜਕ ਹਾਦਸੇ ਦੌਰਾਨ ਦੋ ਨੌਜ਼ਵਾਨਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮ੍ਰਿਤਕਾਂ ਦੀ ਪਹਿਚਾਣ ਜਸਕਰਨ ਕੰਬੋਜ ਪਿੰਡ ਜੰਡਵਾਲਾ ਵਾਸੀ ਭੀਮੇ ਸ਼ਾਹ ਤੇ ਗੁਰਪ੍ਰੀਤ ਕੰਬੋਜ ਪਿੰਡ ਝੋਟਿਆਂਵਾਲੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਵੈਗਨਾਰ ਕਾਰ ਤੇ ਟਰੱਕ ਵਿੱਚ ਜਬਰਦਸਤ ਟੱਕਰ ਹੋ ਗਈ ਤੇ ਹਾਦਸੇ ਦੌਰਾਨ ਦੋ ਨੌਜ਼ਵਾਨਾਂ ਦੀ ਮੌਤ ਹੋ ਗਈ ਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖਮੀ ਵਿਅਕਤੀ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੋ ਕਿ ਉਸਨੂੰ ਰੈਫਰ ਕਰ ਦਿੱਤਾ।ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here