ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 220 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗਿ੍ਰਫਤਾਰ

ਮਾਲੇਰਕੋਟਲਾ (ਦ ਸਟੈਲਰ ਨਿਊਜ਼)। ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ.ਸਿਮਰਤ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਪਤਾਨ ਪੁਲਿਸ, ਇੰਵੈਸਟੀਗੇਸ਼ਨ, ਵੈਭਵ ਸਹਿਗਲ ਦੀ ਅਗਵਾਈ ਡੀ.ਐਸ.ਪੀ. ਗੁਰਦੇਵ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਜਿੰਦਰ ਸਿੰਘ, ਇੰਚਾਰਜ ਸੀ.ਆਈ.ਏ. ਸਟਾਫ, ਮਾਹੋਰਾਣਾ ਜੀ ਦੀ ਟੀਮ ਨੂੰ ਉਸ ਵੇਲੇ ਸਫਲਤਾ ਪ੍ਰਾਪਤ ਹੋਈ ਸ:ਥਾ: ਮੱਘਰ ਸਿੰਘ ਨੰਬਰ 1639/ਪਟਿਆਲਾ ਸੀ.ਆਈ.ਏ ਮਾਹੋਰਾਣਾ ਵੱਲੋਂ ਸਾਥੀ ਕਰਮਚਾਰੀਆ ਦੀ ਮਦਦ ਨਾਲ ਗਸਤ ਵਾ ਚੈਕਿੰਗ ਦੌਰਾਨ ਰਾਏਕੋਟ ਪੁੱਲ ਉੱਪਰ ਖੜੇ ਟਰੱਕ ਟੱਰਕ ਨੰਬਰ P2-13-21-9526 ਨੂੰ ਸੱਕ ਦੇ ਆਧਾਰ ਪਰ ਚੈੱਕ ਕੀਤਾ ਗਿਆ ਤਾਂ ਉਕਤ ਟਰੱਕ ਵਿੱਚੋਂ 7 ਥੈਲੇ ਪਲਾਸਟਿਕ ਕੁੱਲ 220 ਕਿੱਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 29 ਮਿਤੀ 25.03.2024 ਅ/ਧ 15/61/85 ਐਨ.ਡੀ.ਪੀ.ਐਸ. ਐਕਟ ਥਾਣਾ ਸਿਟੀ-2 ਮਾਲੇਰਕੋਟਲਾ ਦਰਜ ਰਜਿਸਟਰ ਕਰਕੇ ਦੋਸੀ ਸਤਨਾਮ ਸਿੰਘ ਪੁੱਤਰ ਪਾਲ ਸਿੰਘ ਵਾਸੀ ਪਿੰਡ ਚੁਪਕਾ ਥਾਣਾ ਸਦਰ ਅਹਿਮਦਗੜ੍ਹ ਅਤੇ ਗੁਰਦੀਪ ਸਿੰਘ ਪੱਤਰ ਮੱਲ ਸਿੰਘ ਵਾਸੀ ਪਿੰਡ ਬਾਲੇਵਾਲ ਥਾਣਾ ਸਦਰ ਅਹਿਮਦਗੜ੍ਹ ਜਿਲਾ ਮਲੇਰਕੋਟਲਾ ਨੂੰ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ ਅਤੇ ਟਰੱਕ ਨੰਬਰੀ ਉਕਤ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ।

ਦੋਸੀਆ ਸਤਨਾਮ ਸਿੰਘ ਅਤੇ ਗੁਰਦੀਪ ਸਿੰਘ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਭੁੱਕੀ ਚੂਰਾ ਪੋਸਤ ਕਿਸ ਵਿਅਕਤੀ ਪਾਸੋਂ ਲੈ ਕੇ ਆਏ ਸਨ ਅਤੇ ਅੱਗੇ ਕਿੰਨਾਂ-ਕਿੰਨਾ ਵਿਅਕਤੀਆਂ ਨੂੰ ਅੱਗੇ ਸਪਲਾਈ ਕਰਨੀ ਸੀ, ਦੋਸੀਆ ਦੀ ਪੁੱਛਗਿੱਛ ਤੋਂ ਉਕਤ ਭੁੱਕੀ ਚੂਰਾ ਪੋਸਤ ਸਪਲਾਈ ਕਰਨ ਸਬੰਧੀ ਹੋਰ ਵੀ ਅਹਿਮ ਤੱਥ ਸਾਹਮਣੇ ਆ ਸਕਦੇ ਹਨ, ਜਿਸ ਸਬੰਧੀ ਡੂੰਘਾਈ ਨਾਲ ਤਫਤੀਸ ਅਮਲ ਵਿੱਚ ਲ਼ਿਆਂਦੀ ਜਾ ਰਹੀ ਹੈ।

Advertisements

LEAVE A REPLY

Please enter your comment!
Please enter your name here