ਕਾਂਗਰਸ ਨੂੰ ਵੱਡਾ ਝਟਕਾ, ਸਾਂਸਦ ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਿਲ

ਦਿੱਲੀ (ਦ ਸਟੈਲਰ ਨਿਊਜ਼)। ਲੁਧਿਆਣਾ ਤੋਂ ਸਾਂਸਦ ਰਵਨੀਤ ਸਿੰਘ ਬਿੱਟੂ ਨੇ ਆਪਣੀ ਪਾਰਟੀ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਬਿੱਟੂ ਪੰਜਾਬ ਕਾਂਗਰਸ ਦੇ ਵੱਡੇ ਨੇਤਾ ਹਨ। ਭਾਜਪਾ ਦੇ ਵਿਨੋਦ ਤਾਵੜੇ ਨੇ ਉਨ੍ਹਾਂ ਨੂੰ ਬੀਜੇਪੀ ‘ਚ ਸ਼ਾਮਿਲ ਕਰਵਾਇਆ ਹੈ।

Advertisements

ਜਪਾ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਟਿੱਕਟ ਦੇ ਸਕਦੀ ਹੈ। ਸ਼ਾਮਲ ਹੋਣ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਪੀਐਮ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੇਰੇ ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਪਿਛਲੇ 10 ਸਾਲਾਂ ਤੋਂ ਸਬੰਧ ਹਨ। ਉਨ੍ਹਾਂ ਕਿਹਾ ਕਿ ਉਸਨੇ ਇਹ ਫੈਸਲਾ ਪੰਜਾਬ ਦੇ ਹਾਲਾਤਾਂ ਨੂੰ ਦੇਖਦੇ ਹੋਏ ਲਿਆ ਹੈ।

LEAVE A REPLY

Please enter your comment!
Please enter your name here