ਸ਼੍ਰੀ ਸਤਿਆਨਾਰਾਇਣ ਮੰਦਰ ਵਿੱਚ ਮੌਜੂਦ ਮਾਤਾ ਚਿੰਤਪੁਰਨੀ ਦੀ ਅਖੰਡ ਜਯੋਤੀ ਸਰੂਪ ਦੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਏ ਬਜਰੰਗੀ 

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਸ਼੍ਰੀ ਸਤਿਆਨਾਰਾਇਣ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਸਤਿਆਨਾਰਾਇਣ ਮੰਦਿਰ ਵਿਖੇ ਵਿਰਾਜਮਾਨ ਮਾਤਾ ਚਿੰਤਪੁਰਨੀ ਜੀ ਦੀ ਅਖੰਡ ਜੋਤੀ ਸਰੂਪ ਦੇ 25 ਸਾਲ ਪੂਰੇ ਹੋਣ ਮੌਕੇ ਬੁੱਧਵਾਰ ਨੂੰ ਸ਼ਹਿਰ ਚ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ ਚ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੇ ਬਜਰੰਗ ਦਲ ਦੇ ਜ਼ਿਲਾ ਪ੍ਰਧਾਨ ਆਨੰਦ ਯਾਦਵ ਅਤੇ ਜ਼ਿਲਾ ਪ੍ਰਭਾਰੀ ਰਾਜ ਕੁਮਾਰ ਅਰੋੜਾ ਦੀ ਅਗਵਾਈ ਚ ਵੱਡੀ ਗਿਣਤੀ ਚ ਸ਼ਿਰਕਤ ਕੀਤੀ ਅਤੇ ਮਾਤਾ ਚਿੰਤਪੁਰਨੀ ਜੀ ਦਾ ਅਸ਼ੀਰਵਾਦ ਲਿਆ ਅਤੇ ਜ਼ਿਲ੍ਹੇ ਵਿਚ ਆਪਸੀ ਭਾਈਚਾਰਾ ਅਤੇ ਏਕਤਾ ਬਣੀ ਰਹੇ ਦੀ ਮਾਤਾ ਚਿੰਤਪੁਰਨੀ ਜੀ ਦੇ ਸ਼੍ਰੀਚਰਨਾਂ ਵਿਚ ਅਰਦਾਸ ਕੀਤੀ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਅਤੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਨੇ ਕਿਹਾ ਕਿ ਸ਼੍ਰੀ ਸਤਿਆਨਾਰਾਇਣ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਨੂੰ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।ਉਨ੍ਹਾਂ ਕਿਹਾ ਕਿ ਸ਼੍ਰੀ ਸਤਿਆਨਾਰਾਇਣ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਸਮੇਂ-ਸਮੇਂ ਤੇ ਅਜਿਹੇ ਧਾਰਮਿਕ ਸਮਾਗਮ ਕਰਵਾਏ ਜਾਣਾ ਸਾਡੀ ਨੌਜਵਾਨ ਪੀੜ੍ਹੀ ਨੂੰ ਧਾਰਮਿਕ ਗਤੀਵਿਧੀਆਂ ਨਾਲ ਜੋੜਨ ਵਿੱਚ ਸਹਾਈ ਸਿੱਧ ਹੋ ਰਹੇ ਹਨ।ਨਰੇਸ਼ ਪੰਡਿਤ ਨੇ ਕਿਹਾ ਕਿ ਸਾਨੂੰ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।

Advertisements

ਇਸ ਲਈ ਦੂਜਿਆਂ ਪ੍ਰਤੀ ਸਾਡੀ ਸੋਚ ਚੰਗੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਧਾਰਮਿਕ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਾਂ।ਅਸੀਂ ਆਪਣੀ ਨੇਕ ਕਮਾਈ ਨੂੰ ਧਾਰਮਿਕ ਕੰਮਾਂ ਵਿੱਚ ਲਗਾ ਕੇ ਨੇਕੀ ਦੇ ਭਾਗੀਦਾਰ ਬਣ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸੱਚੇ ਕਰਮ ਕਰਨ ਨਾਲ ਹੀ ਵਿਅਕਤੀ ਜੀਵਨ ਵਿੱਚ ਤਰੱਕੀ ਕਰ ਸਕਦਾ ਹੈ।ਸਾਨੂੰ ਕਿਸੇ ਨਾਲ ਧੋਖਾ ਨਹੀਂ ਕਰਨਾ ਚਾਹੀਦਾ।ਨਰੇਸ਼ ਪੰਡਿਤ ਨੇ ਕਿਹਾ ਕਿ ਧਾਰਮਿਕ ਸਮਾਗਮ ਅੱਜ ਦੇ ਸਮੇਂ ਦੀ ਲੋੜ ਹਨ। ਸਮੇਂ-ਸਮੇਂ ਤੇ ਅਜਿਹੇ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।ਧਾਰਮਿਕ ਸਮਾਗਮ ਆਪਸੀ ਭਾਈਚਾਰਕ ਸਾਂਝ ਨੂੰ ਵਧਾਉਂਦੇ ਹਨ ਅਤੇ ਅਥਾਹ ਸ਼ਾਂਤੀ ਦਾ ਅਨੁਭਵ ਵੀ ਦਿੰਦੇ ਹਨ।ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ ਤੇ ਸ਼ਹਿਰੀ ਪ੍ਰਧਾਨ ਮੋਹਿਤ ਜੱਸਲ ਨੇ ਕਿਹਾ ਕਿ ਅੱਜ ਵੀ ਵਿਰਾਸਤੀ ਸ਼ਹਿਰ ਵਿੱਚ ਧਾਰਮਿਕ ਪ੍ਰੋਗਰਾਮ ਕਰਵਾਏ ਜਾਂਦੇ ਹਨ।ਇਨ੍ਹਾਂ ਪ੍ਰੋਗਰਾਮਾਂ ਰਾਹੀਂ ਸਾਡੇ ਪਰਿਵਾਰਾਂ ਦੀ ਸੰਸਕ੍ਰਿਤੀ ਅਤੇ ਸੱਭਿਅਤਾ ਕਾਇਮ ਹੈ।ਇਹ ਸਭਿਅਤਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੰਸਕ੍ਰਿਤ ਅਤੇ ਸੰਸਕਾਰਵਾਨ ਬਣਾਉਣ ਵਿੱਚ ਸਹਾਈ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮ ਆਯੋਜਿਤ ਕਰਦੇ ਰਹਿਣੇ ਚਾਹੀਦੇ ਹਨ।ਉਨ੍ਹਾਂ ਕਿਹਾ ਕਿ ਅੱਜ ਵੀ ਕਪੂਰਥਲਾ ਸ਼ਹਿਰ ਵਿੱਚ ਭਾਈਚਾਰਕ ਸਾਂਝ ਦੀ ਭਾਵਨਾ ਬਣੀ ਹੋਈ ਹੈ।

ਇਸ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਬਰਕਰਾਰ ਰੱਖਣ ਦੀ ਲੋੜ ਹੈ।ਜਿਸ ਨਾਲ ਨੌਜਵਾਨਾਂ ਵਿੱਚ ਪਿਆਰ ਅਤੇ ਸਨੇਹ ਬਣਿਆ ਰਹੇ। ਇਸ ਮੌਕੇ ਤੇ ਵਿਹਿਪ ਦੇ ਜ਼ਿਲ੍ਹਾ ਸਰਪ੍ਰਸਤ ਰਾਜੂ ਸੂਦ, ਅਸ਼ੋਕ ਸ਼ਰਮਾ ਸ਼ੇਖੂਪੁਰ, ਜ਼ਿਲ੍ਹਾ ਸਹਿ-ਮੰਤਰੀ ਸੰਜੇ ਸ਼ਰਮਾ, ਜ਼ਿਲ੍ਹਾ ਮੰਤਰੀ ਜੋਗਿੰਦਰ ਤਲਵਾੜ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਗਰੋਵਰ, ਜ਼ਿਲ੍ਹਾ ਮੀਤ ਪ੍ਰਧਾਨ ਰਾਜ ਕੁਮਾਰ ਅਰੋੜਾ, ਬਜਰੰਗ ਦਲ ਆਗੂ ਚੰਦਰ ਮੋਹਨ ਭੋਲਾ, ਜ਼ਿਲ੍ਹਾ ਮੀਤ ਪ੍ਰਧਾਨ ਰਾਜੇਸ਼ ਸ਼ਰਮਾ ਸ਼ੇਖੂਪੁਰ, ਜ਼ਿਲ੍ਹਾ ਮੀਤ ਪ੍ਰਧਾਨ ਗੁਲਸ਼ਨ ਮਹਿਰਾ, ਜ਼ਿਲ੍ਹਾ ਮੀਤ ਪ੍ਰਧਾਨ ਮੁਨੀਸ਼ ਬਜਰੰਗੀ, ਸ਼ਹਿਰੀ ਪ੍ਰਧਾਨ ਮੋਹਿਤ ਜੱਸਲ, ਸ਼ਹਿਰੀ ਉਪ ਪ੍ਰਧਾਨ ਯੁਵਰਾਜ, ਵਿਦਿਆਰਥੀ ਪ੍ਰਮੁੱਖ ਕਵੀ ਬਜਾਜ, ਰਾਕੇਸ਼ ਕੁਮਾਰ,ਗੋਵਿੰਦ ਰਾਮ, ਮੰਗਤ ਰਾਮ ਭੋਲਾ,ਚੰਦਰ ਮੋਹਨ ਭੋਲਾ, ਓਮ ਪ੍ਰਕਾਸ਼ ਕਟਾਰੀਆ, ਜ਼ਿਲ੍ਹਾ ਸਹਿ ਸਰਪ੍ਰਸਤ ਨਰਾਇਣ ਦਾਸ, ਜ਼ਿਲ੍ਹਾ ਸਹਿ ਸਰਪ੍ਰਸਤ, ਪਵਨ ਸ਼ਰਮਾ, ਸੋਨੂੰ ਅਗਰਵਾਲ, ਬਾਵਾ ਪੰਡਿਤ, ਸਵਾਮੀ ਰਘੂਨਾਥ, ਅਸ਼ਵਨੀ ਕੁਮਾਰ, ਵਿਜੇ ਯਾਦਵ,ਲਾਲ ਬਾਬੂ, ਰਾਜੀਵ ਟੰਡਨ, ਸ਼ੁਭਮ ਮਹਾਜਨ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here