ਆਪ ਦੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਕਰਜ਼ੇ ਚ ਡੁਬੋ ਦਿੱਤਾ ਹੈ: ਖੋਜੇਵਾਲ

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਪੰਜਾਬ ਦੇ ਜਲੰਧਰ ਤੋਂ ਆਮ ਆਦਮੀ ਪਾਰਟੀ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਭਾਰਤੀ ਜਨਤਾ ਪਾਰਟੀ ਭਾਜਪਾ ਵਿੱਚ ਸ਼ਾਮਲ ਹੋਣ ਦੇ ਬਾਅਦ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਭਾਜਪਾ ਜ਼ਿਲ੍ਹਾ ਕਪੂਰਥਲਾ ਦੇ  ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਭਾਜਪਾ ਪਰਿਵਾਰ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ।ਇਸ ਮੌਕੇ ਤੇ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਭਾਜਪਾ ਦੇਸ਼ ਦੀ ਸਭ ਤੋਂ ਵੱਡੀ ਪਾਰਟੀ ਹੈ ਅਤੇ ਰਾਸ਼ਟਰਵਾਦ ਨੂੰ ਸਮਰਪਿਤ ਹੋ ਕੇ ਕੰਮ ਕਰਨ ਵਾਲੀ ਪਾਰਟੀ ਵਿਚ ਸ਼ਾਮਿਲ ਹੋਕੇ ਉਨ੍ਹਾਂਨੂੰ ਮਾਨ ਮਹਿਸੂਸ ਹੋ ਰਿਹਾ ਹੈ।ਇਸ ਮੌਕੇ ਖੋਜੇਵਾਲ ਨੇ ਕਿਹਾ ਕਿ ਦੋਵਾਂ ਆਗੂਆਂ ਦੇ ਭਾਜਪਾ ਵਿੱਚ ਆਉਣ ਨਾਲ ਪੰਜਾਬ ਚ ਭਾਜਪਾ ਹੋਰ ਮਜਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਚ ਭਾਜਪਾ ਨੇ ਪੰਜਾਬ ਲਈ ਜੋ ਕੰਮ ਕੀਤੇ ਹਨ,ਉਹ ਕਿਸੇ ਤੋਂ ਛਿਪੇ ਨਹੀਂ ਹਨ, ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਨਾਂ ਪਿਛਲੇ 10 ਸਾਲਾਂ ਵਿੱਚ ਐਮਐਸਪੀ ਤੇ ਚੁੱਕਿਆ, ਉਸਦੀ ਅਦਾਇਗੀ ਇੱਕ ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦੇ ਖਾਤੇ ਵਿੱਚ ਪਹੁੰਚੀ  ਹੈ।

Advertisements

ਉਨ੍ਹਾਂ ਕਿਹਾ ਕਿ ਜਾਤੀਵਾਦ,ਪਰਿਵਾਰਵਾਦ ਅਤੇ ਤੁਸ਼ਟੀਕਰਨ ਇਨ੍ਹਾਂ ਤਿੰਨਾਂ ਨਾਸੂਰਾ ਤੋਂ ਮੁਕਤ ਕਰਕੇ ਅਸੀਂ ਭਾਜਪਾ ਨੇ ਦੇਸ਼ ਵਿੱਚ ਲੋਕਤੰਤਰ ਨੂੰ ਵੱਧਦਾ-ਫੁੱਲਦਾ ਦੇਖ ਰਹੇ ਹਾਂ।ਉਨ੍ਹਾਂ ਕਿਹਾ ਕਿ ਦਸ ਸਾਲ ਭਾਜਪਾ ਦੀ ਪੂਰੀ ਬਹੁਮਤ ਵਾਲੀ ਸਰਕਾਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਚੱਲ ਰਹੀ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਇਹ ਅਹਿਸਾਸ ਕਰਵਾ ਦਿੱਤਾ ਹੈ ਕਿ ਇੱਕ ਚੁਣੀ ਹੋਈ ਸਰਕਾਰ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਚਾਹੁੰਦੀ ਹੈ। ਖੋਜੇਵਾਲ ਨੇ ਕਿਹਾ ਕਿ ਆਪ ਦੀ ਪੰਜਾਬ ਸਰਕਾਰ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਕਰਜੇ ਵਿੱਚ ਡੋਬ ਦਿੱਤਾ ਹੈ।ਕੋਈ ਠੋਸ ਨੀਤੀ ਨਹੀਂ ਹੈ, ਪੰਜਾਬ ਸਰਕਾਰ ਕਰਜ਼ੇ ਤੋਂ ਬਾਅਦ ਕਰਜ਼ਾ ਲੈ ਰਹੀ ਹੈ, ਪਰ ਸਰਕਾਰ ਦੇ ਕੋਲ ਖਰਚੇ ਦਾ ਕੋਈ ਹਿਸਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ। ਅੱਜ ਅਮਨ-ਕਾਨੂੰਨ ਦੀ ਸਥਿਤੀ ਅਜਿਹੀ ਹੈ ਕਿ ਪੰਜਾਬ ਵਿੱਚ ਡਰ ਦਾ ਮਾਹੌਲ ਹੈ। ਪੰਜਾਬ ਵਿੱਚ ਮਾਫੀਆਵਾਦ ਆਪਣੇ ਸਿਖਰ ਤੇ ਹੈ ਜਿਸ ਕਾਰਨ ਸਾਧਨਾਂ ਦੀ ਦੁਰਵਰਤੋਂ ਹੋ ਰਹੀ ਹੈ।

LEAVE A REPLY

Please enter your comment!
Please enter your name here