
ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼)। ਜੰਮੂ-ਕਸ਼ਮੀਰ ਤੋਂ ਸ਼੍ਰੀਨਗਰ ਜਾ ਰਹੀ ਯਾਤਰੀ ਕੈਬ ਰਾਮਬਨ ਜ਼ਿਲ੍ਹੇ ਦੇ ਬੈਟਰੀ ਚਸ਼ਮਾ ਨੇੜੇ ਜੰਮੂ ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਤੇ ਡੂੰਘੀ ਖੱਡ ਵਿੱਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇਅ ਤੇ ਇੱਕ ਐਸਯੂਵੀ ਫਿਸਲ ਕੇ ਖਾਈ ਵਿੱਚ ਡਿੱਗ ਗਈ। ਜਿਸ ਕਾਰਨ 10 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਯਾਤਰੀਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਬਚਾਅ ਕਾਰਜ ਜਾਰੀ ਕਰ ਦਿੱਤੇ ਹਨ।











