ਕਿਸਾਨ ਆਗੂ ਨਵਦੀਪ ਜਲਬੇੜਾ ਨੂੰ ਮੁਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਅੰਬਾਲਾ ਵਿੱਚ ਸਯੁੰਕਤ ਕਿਸਾਨ ਮੋਰਚਾ ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ ਤੇ ਨੌਜ਼ਵਾਨ ਕਿਸਾਨ ਸ਼ੁਭਕਰਨ ਦੀ ਅਸਤੀ ਕਲਸ਼ ਯਾਤਰਾ ਕੱਢੀ ਜਾਵੇਗੀ।ਅੰਬਾਲਾ ਪੁਲਿਸ ਕਿਸਾਨ ਆਗੂ ਨਵਦੀਪ ਜਲਬੇੜਾ ਨੂੰ ਮੁਹਾਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਸੀ ਤੇ ਨਵਦੀਪ ਪਹਿਲੇ ਅੰਦੋਲਨ ਵਿੱਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ।

Advertisements

ਅਸਤੀ ਕਲਸ਼ ਯਾਤਰਾ ਅੰਬਾਲਾ ਦੇ ਨਰਾਇਣਗੜ੍ਹ ਦੇ ਕਈ ਪਿੰਡਾਂ ਵਿੱਚੋਂ ਲੰਘੇਗੀ, ਤੇ ਉੱਥੇ ਹੀ ਦੂਜੇ ਪਾਸੇ ਪੁਲਿਸ ਨੇ ਕਿਸਾਨਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਹੈ ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੈ ਹਨ।ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ਤੇ ਦਬਾਅ ਪਾ ਰਹੀ ਹੈ। ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾ ਹੀ ਦਬਾਵਾਂਗੇ। ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਨੇ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ।

LEAVE A REPLY

Please enter your comment!
Please enter your name here